*ਪੰਜਾਬ ਵੱਲੋਂ ਕੇਂਦਰ ਸਰਕਾਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ*

Aug16,2022 | Jagrati Lahar Bureau | Chandigarh

*ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਪਰਸ਼ੋਤਮ ਰੁਪਾਲਾ ਨਾਲ ਬੀਮਾਰੀ ਤੋਂ ਬਚਾਅ ਦੇ ਪ੍ਰਬੰਧਾਂ ਅਤੇ ਵੈਕਸੀਨ ਦੀ ਉਪਲਬਧਤਾ ਬਾਰੇ ਕੀਤੀ ਚਰਚਾ*
 
*ਕੇਂਦਰੀ ਮੰਤਰੀ ਵੱਲੋਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ*
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬੀਮਾਰੀ ਦੀ ਪ੍ਰਭਾਵੀ ਤਰੀਕੇ ਨਾਲ ਰੋਕਥਾਮ ਲਈ ਸੂਬੇ ਦੀਆਂ ਸਮੂਹ 25 ਲੱਖ ਤੋਂ ਵੱਧ ਗਾਵਾਂ ਲਈ ਗੋਟ ਪੌਕਸ ਦਵਾਈ ਦੀਆਂ ਖ਼ੁਰਾਕਾਂ ਦਾ ਪ੍ਰਬੰਧ ਕਰਨ ਦੀ ਜ਼ੋਰਦਾਰ ਮੰਗ ਰੱਖੀ।
 
--ਪੰਜਾਬ ਭਵਨ 'ਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਪਰਸ਼ੋਤਮ ਰੁਪਾਲਾ ਨਾਲ ਲੰਪੀ ਸਕਿਨ ਬੀਮਾਰੀ ਨਾਲ ਬਣੇ ਹਾਲਾਤ, ਸਰਕਾਰ ਵੱਲੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਵਾਈ ਦੀ ਉਪਲਬਧਤਾ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੰਘੀ ਸ਼ਾਮ ਤੱਕ ਗੋਟ ਪੌਕਸ ਦਵਾਈ ਦੀਆਂ ਕਰੀਬ 2.05 ਲੱਖ ਖ਼ੁਰਾਕਾਂ ਸਿਹਤਮੰਦ ਪਸ਼ੂਆਂ ਦੇ ਲਗਾਈਆਂ ਜਾ ਚੁੱਕੀਆਂ ਹਨ ਜਦਕਿ ਪੀੜਤ ਪਸ਼ੂਆਂ ਦੀ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਵੱਖ ਰੱਖਣ ਸਣੇ ਲੋੜੀਂਦੀ ਦਵਾਈ ਅਤੇ ਹੋਰ ਇਹਤਿਆਤ ਯਕੀਨੀ ਬਣਾਏ ਜਾ ਰਹੇ ਹਨ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਹ ਬੀਮਾਰੀ ਜ਼ਿਆਦਾਤਰ ਗਾਵਾਂ ਵਿੱਚ ਫੈਲ ਰਹੀ ਹੈ ਅਤੇ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਤਰਨ ਤਾਰਨ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਇਸ ਲਾਗ ਦੀ ਬੀਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
 
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਕੰਪਨੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਹੁਤ ਫ਼ਰਕ ਹੋਣ ਕਾਰਨ ਖ਼ਰੀਦ ਕਾਰਜਾਂ ਵਿੱਚ ਸਮੱਸਿਆ ਆ ਰਹੀ ਹੈ। ਇਸ ਲਈ ਕੀਮਤਾਂ ਨੂੰ ਤਰਕਸੰਗਤ ਕੀਤਾ ਜਾਵੇ ਅਤੇ ਲੋੜੀਂਦੀ ਮਾਤਰਾ ਵਿੱਚ ਡੋਜ਼ ਮੁਹੱਈਆ ਕਰਵਾਈ ਜਾਵੇ।
 
ਕੇਂਦਰੀ ਮੰਤਰੀ ਸ੍ਰੀ ਪਰਸ਼ੋਤਮ ਰੁਪਾਲਾ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀਆਂ ਕੀਮਤਾਂ ਤਰਕਸੰਗਤ ਕੀਤੀਆਂ ਜਾਣਗੀਆਂ ਅਤੇ ਸੂਬੇ ਨੂੰ ਲੋੜੀਂਦੀ ਮਾਤਰਾ ਵਿੱਚ ਦਵਾਈ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਸ੍ਰੀ ਰੁਪਾਲਾ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਪ੍ਰਭਾਵਿਤ ਪਸ਼ੂਆਂ ਲਈ ਇਕਾਂਤਵਾਸ ਵਾਰਡ ਬਣਾਏ ਜਾਣ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।
 
ਪੰਜਾਬ ਸਰਕਾਰ ਵੱਲੋਂ ਬੀਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਵਿੱਚ 25.31 ਲੱਖ ਗਾਵਾਂ ਅਤੇ 40.15 ਲੱਖ ਮੱਝਾਂ ਹਨ। ਬੀਮਾਰੀ ਨਾਲ ਹੁਣ ਤੱਕ 74,325 ਪਸ਼ੂਆਂ ਦੇ ਪ੍ਰਭਾਵਿਤ ਹੋਣ ਦਾ ਸ਼ੰਕਾ ਹੈ ਅਤੇ 39,248 ਪਸ਼ੂ ਸਿਹਤਮੰਦ ਹੋਏ ਹਨ ਜਦਕਿ ਸੂਬੇ ਵਿੱਚ ਬੀਮਾਰੀ ਨਾਲ ਹੁਣ ਤੱਕ 3359 ਮੌਤਾਂ ਰਿਪੋਰਟ ਹੋਈਆਂ ਹਨ ਪਰ ਇਹ ਪੁਸ਼ਟੀ ਨਹੀਂ ਹੋਈ ਕਿ ਇਹ ਮੌਤਾਂ ਲੰਪੀ ਸਕਿਨ ਨਾਲ ਹੋਈਆਂ ਹਨ।
 
ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਹੁਣ ਤੱਕ ਤਿੰਨ ਪੜਾਵਾਂ ਵਿੱਚ ਵੈਕਸੀਨ ਦੀਆਂ ਲਗਭਗ 3.16 ਲੱਖ ਖੁਰਾਕਾਂ ਪ੍ਰਾਪਤ ਹੋ ਚੁੱਕੀਆਂ ਹਨ, ਜੋ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ 2,02,484 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
 
ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿੱਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਖੇਤੀਬਾੜੀ ਦੇ ਇਸ ਸਹਾਇਕ ਕਿੱਤੇ ਵੱਲ ਉਚੇਚਾ ਧਿਆਨ ਦਿੱਤਾ ਜਾਵੇ।
 
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਸ਼ਾ-ਨਿਰਦੇਸ਼ਾਂ 'ਤੇ ਬੀਮਾਰੀ ਨਾਲ ਨਜਿੱਠਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਹੈ, ਜੋ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਬੀਮਾਰੀ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਯਕੀਨੀ ਬਣਾ ਰਿਹਾ ਹੈ।
 
ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ 673 ਟੀਕਾਕਰਨ ਟੀਮਾਂ ਤੋਂ ਇਲਾਵਾ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਅਤੇ ਇੰਟਰਨਜ਼ ਨੂੰ ਵੀ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਟੀਮਾਂ ਸੂਬੇ ਵਿੱਚ ਬੀਮਾਰੀ ਦੇ ਇਲਾਜ ਅਤੇ ਕੰਟਰੋਲ ਲਈ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਨਿਯਮਤ ਤੌਰ 'ਤੇ ਪਾਲਣਾ ਯਕੀਨੀ ਬਣਾ ਰਹੀਆਂ ਹਨ, ਜਿਸ ਵਿੱਚ ਪ੍ਰਭਾਵਿਤ ਪਸ਼ੂਆਂ ਨੂੰ ਵੱਖ ਰੱਖਣਾ, ਪਸ਼ੂਆਂ ਅਤੇ ਖੇਤ ਮਜ਼ਦੂਰਾਂ ਦੀ ਆਵਾਜਾਈ ਨੂੰ ਕੰਟਰੋਲ ਕਰਨਾ, ਪਸ਼ੂ ਵਾੜਿਆਂ ਨੂੰ ਕੀਟਾਣੂ-ਮੁਕਤ ਕਰਨਾ ਸ਼ਾਮਲ ਹੈ ਤਾਂ ਜੋ ਬੀਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ।
 
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਪਰਵੀਨ ਮਲਿਕ, ਪਸ਼ੂ ਪਾਲਣ ਕਮਿਸ਼ਨਰ, ਭਾਰਤ ਸਰਕਾਰ ਅਤੇ ਪੰਜਾਬ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਗੋਇਲ ਹਾਜ਼ਰ ਸਨ।

Punjab-Asks-Centre-To-Provide-Vaccines-For-Cattle



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42089773

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us