ਡੀ ਸੀ ਵੱਲੋਂ ਗਠਿਤ ਕਮੇਟੀ ਨੇ ਡੇਰਾਬੱਸੀ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਖ਼ਾਮੀਆਂ ਪਾਈਆਂ

Apr17,2024 | Gurvinder Singh Mohali | Dera Bassi

 
 
ਐੱਸ ਡੀ ਐੱਮ ਡੇਰਾਬੱਸੀ ਨੇ ਫੈਕਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ-
 
ਮਿਥੇਨੌਲ ਅਤੇ ਉਦਯੋਗਿਕ ਸਪਿਰਿਟ ਦੀ ਵਿਕਰੀ ਅਤੇ ਵਰਤੋਂ 'ਤੇ ਸਖਤੀ ਨਾਲ ਨਜ਼ਰ ਰੱਖੀ ਜਾਵੇਗੀ--
 
ਮੋਹਾਲੀ, 17 ਅਪ੍ਰੈਲ-
ਗੁਰਵਿੰਦਰ ਸਿੰਘ---
 
ਡੇਰਾਬੱਸੀ ਦੇ ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡੀ ਸੀ ਆਸ਼ਿਕਾ ਜੈਨ ਦੁਆਰਾ ਗਠਿਤ ਮਿਥੇਨੌਲ ਅਤੇ ਉਦਯੋਗਿਕ ਸਪਿਰਿਟ  ਦੀ ਵਿਕਰੀ ਅਤੇ ਵਰਤੋਂ ਦੀ ਜਾਂਚ ਕਰਨ ਵਾਲੀ ਕਮੇਟੀ ਨੇ ਮੰਗਲਵਾਰ ਨੂੰ ਡੇਰਾਬੱਸੀ ਦੀ ਇੱਕ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਖ਼ਾਮੀਆਂ ਪਾਈਆਂ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਬ ਡਵੀਜ਼ਨ ਪੱਧਰੀ ਕਮੇਟੀ ਵਿੱਚ ਉਹ ਖੁਦ, ਸ਼ਰੂਤੀ ਸ਼ਰਮਾ, ਬਲਾਕ ਪੱਧਰੀ ਵਿਸਥਾਰ ਅਫ਼ਸਰ (ਉਦਯੋਗ), ਗੁਰਵਿੰਦਰ ਸਿੰਘ ਆਬਕਾਰੀ ਇੰਸਪੈਕਟਰ ਅਤੇ ਸਤਨਾਮ ਸਿੰਘ, ਸਹਾਇਕ ਸਬ ਇੰਸਪੈਕਟਰ, ਇੰਚਾਰਜ, ਮੁਬਾਰਕਪੁਰ ਪੁਲਿਸ ਚੌਕੀ ਸ਼ਾਮਲ ਸਨ। ਕਮੇਟੀ ਨੇ ਚਾਰ ਉਦਯੋਗਿਕ ਇਕਾਈਆਂ ਦਾ ਸਾਂਝੇ ਤੌਰ 'ਤੇ ਦੌਰਾ ਕੀਤਾ, ਜਿੱਥੇ ਮਿਥੇਨੌਲ ਨੂੰ ਕੱਚੇ ਮਾਲ ਵਜੋਂ ਵਰਤਿਆ ਜਾਂਦਾ ਹੈ।
    ਜਿਨ੍ਹਾਂ ਫੈਕਟਰੀਆਂ ਦੀ ਜਾਂਚ ਕੀਤੀ ਗਈ ਉਨ੍ਹਾਂ ਵਿੱਚ ਮੈਸਰਜ਼ ਪਾਵਰ ਕੈਮ ਟੈਕ, ਇੰਡਸਟਰੀਅਲ ਫੋਕਲ ਪੁਆਇੰਟ, ਡੇਰਾਬੱਸੀ, ਮੈਸਰਜ਼ ਐਲੇ ਕੈਮ ਲੈਬਜ਼ ਪ੍ਰਾਈਵੇਟ ਲਿਮਟਿਡ, ਡੇਰਾਬੱਸੀ, ਮੈਸਰਜ਼ ਸੁਰਭੀ ਪੋਲੀਮਰਸ, ਡੇਰਾਬੱਸੀ ਅਤੇ ਮੈਸਰਜ਼ ਸਿੰਥਾਈਮਡ ਲੈਬਜ਼ ਪ੍ਰਾਈਵੇਟ ਲਿਮਿਟੇਡ, ਡੇਰਾਬੱਸੀ ਸ਼ਾਮਲ ਹਨ। 
    ਇਹਨਾਂ ਯੂਨਿਟਾਂ ਵਿੱਚੋਂ, ਸੁਰਭੀ ਪੋਲੀਮਰਸ ਅਤੇ ਸਿੰਥਾਈਮਡ ਲੈਬਜ਼ ਕੋਲ ਕੱਚੇ ਮਾਲ ਅਤੇ ਕਿਰਿਆਸ਼ੀਲ ਤੱਤ ਦੇ ਤੌਰ 'ਤੇ ਮੀਥੇਨੌਲ ਦੀ ਵਰਤੋਂ ਦਾ ਸਹੀ ਰਿਕਾਰਡ ਅਤੇ ਸਟੋਰੇਜ ਦੀ ਮਾਤਰਾ ਤੋਂ ਰਿਕਾਰਡ ਅਨੁਸਾਰ ਪਾਈ ਗਈ। ਐਲੇ ਕੈਮ ਲੈਬਜ਼ ਨੇ ਕਿਹਾ ਕਿ ਹਾਲਾਂਕਿ ਯੂਨਿਟ ਕੋਲ ਇਸ ਸਮੇਂ ਮਿਥੇਨੌਲ ਦੇ ਸਟੋਰੇਜ ਲਈ ਲਾਇਸੈਂਸ ਹੈ, ਪਰ ਯੂਨਿਟ ਨਾ ਤਾਂ ਕਿਸੇ ਵੀ ਰੂਪ ਵਿੱਚ ਮਿਥੇਨੌਲ ਖਰੀਦ ਰਹੀ ਹੈ ਅਤੇ ਨਾ ਹੀ ਇਸਦੀ ਵਰਤੋਂ ਕਰ ਰਹੀ ਹੈ।
    ਐਸ ਡੀ ਐਮ ਗੁਪਤਾ ਨੇ ਕਿਹਾ ਕਿ ਚੌਥੀ ਯੂਨਿਟ ਪਾਵਰ ਕੈਮ ਟੈਕ ਕੱਚੇ ਮਾਲ ਵਜੋਂ ਮੇਥੇਨੌਲ ਦੀ ਵਰਤੋਂ ਕਰਕੇ ਫਾਰਮਾਲਡੀਹਾਈਡ ਦਾ ਉਤਪਾਦਨ ਕਰਦੀ ਹੈ ਪਰ ਮਿਥੇਨੌਲ ਦੇ ਸਟਾਕ ਰਜਿਸਟਰ ਅਤੇ ਬਿੱਲਾਂ ਨੂੰ ਦਿਖਾਉਣ ਵਿੱਚ ਅਸਫਲ ਰਹੀ ਜੋ ਘੋਰ ਲਾਪਰਵਾਹੀ ਦਾ ਕਾਰਨ ਬਣਦੀ ਹੈ। ਪ੍ਰਬੰਧਕਾਂ ਨੂੰ ਰਿਕਾਰਡ ਰੱਖਣ ਚ ਲਾਪਰਵਾਹੀ ਵਰਤਣ ਅਤੇ ਲੋੜੀਂਦੇ ਦਸਤਾਵੇਜ਼ ਪੇਸ਼ ਨਾ ਕਰਨ 'ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
   ਐਸ ਡੀ ਐਮ ਡੇਰਾਬੱਸੀ ਨੇ ਦੱਸਿਆ ਕਿ ਕੰਪਨੀ ਨੂੰ 18 ਅਪ੍ਰੈਲ ਨੂੰ ਸਵੇਰੇ 10 ਵਜੇ ਤੱਕ ਕਮੇਟੀ ਦੇ ਸਾਹਮਣੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ, ਨਹੀਂ ਤਾਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
 
 
 

Dera-Bassi-Factory-Show-Cause-Notice-



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42091815

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us