ਗੁਰਦਾਸਪੁਰ ਵਿੱਚ ਨਿੱਜੀ ਹਸਪਤਾਲ ਦੇ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਸਰਕਾਰੀ ਅਧਿਆਪਕਾ ਦੀ ਗਈ ਜਾਨ,ਪੁਲਿਸ ਨੇ 2 ਡਾਕਟਰ ਹਿਰਾਸਤ ਵਿਚ ਲਏ ,ਇਕ ਡਾਕਟਰ ਫਰਾਰ।

Jun28,2022 | Vicky Malik | Gurdaspur

 
 
ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਦੇ ਡਾਕਟਰਾਂ ਦੀ ਲਪਰਵਾਈ ਕਾਰਣ ਇਕ ਸਰਕਾਰੀ ਸਕੂਲ ਦੀ ਅਧਿਆਪਕਾ ਦੀ ਹੋਈ ਮੌਤ ਪਰਿਵਾਰਿਕ ਮੈਬਰਾਂ ਨੇ ਡਾਕਟਰ ਊਪਰ ਲਾਪਰਵਾਈ ਅਤੇ ਗਲਤ ਇੰਜੈਕਸ਼ਨ ਲਗਾਉਣ ਦੇ ਲਗਾਏ ਆਰੋਪ ਅਤੇ ਹਸਪਤਾਲ਼ ਹੰਗਾਮਾ ਕਰ ਮੰਗ ਕਿਤੀ ਕੀ ਇਸ ਡਾਕਟਰ ਊਪਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਕੀਤੀ ਸ਼ੁਰੂ, ਮਰਿਤਕ ਅਧਿਆਪਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਪੁਲਿਸ ਨੇ 2 ਡਾਕਟਰਾਂ ਨੂੰ ਕੀਤਾ ਗਿਰਫਤਾਰ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਪ੍ਰੀਮਲਜੀਤ ਕੌਰ ਦੇ ਪਿਤਾ ਅਜੀਤ ਸਿੰਘ ਨੇ ਦਸਿਆ ਕਿ ਉਸਦੀ ਬੇਟੀ ਨੂੰ ਪੱਥਰੀ ਦੀ ਸਮੱਸਿਆ ਸੀ ਜਿਸ ਕਰਕੇ ਉਸਨੂੰ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ ਜਿਸਦੇ ਸਾਰੇ ਟੈੱਸਟ ਨੌਰਮਲ ਸ਼ਨ ਅੱਤੇ ਅੱਜ ਡਾਕਟਰ ਵਲੋ ਉਸਦਾ ਅਪ੍ਰੇਸ਼ਨ ਕਰਨਾ ਸੀ ਪਰ ਲੜਕੀ ਨੂੰ ਬੇਹੋਸ਼ ਕਰਨ ਲਈ ਜੋ ਇੰਜੈਕਸ਼ਨ ਇਕ ਮਾਹਿਰ ਡਾਕਟਰ ਵਲੋ ਲਗਾਇਆ ਜਾਂਦਾ ਹੈ ਉਹ ਇੰਜੈਕਸ਼ਨ ਡਾਕਟਰ ਨੇ ਖੁੱਦ ਲੱਗਾ ਦਿੱਤਾ ਅਤੇ ਜਿਆਦਾ ਡੋਜ ਹੋਣ ਕਾਰਨ ਲੜਕੀ ਦੀ ਦਿਲ ਦੀ ਧੜਕਨ ਬੰਦ ਹੋਣ ਕਾਰਣ ਉਸ ਦੀ ਮੋਤ ਹੋ ਗਈ। ਉਹਨਾਂ ਕਿਹਾ ਕਿ ਡਾਕਟਰ ਦੀ ਲਾਪ੍ਰਵਾਈ ਕਾਰਣ ਉਹਨਾਂ ਦੀ ਬੇਟੀ ਦੀ ਮੋਤ ਹੋਈ ਹੈ ਇਸ ਲਈ ਓਹਨਾਂ ਹੱਸਪਤਾਲ ਵਿੱਚ ਹੰਗਾਮਾ ਕੀਤਾ ਅੱਤੇ ਮੰਗ ਕੀਤੀ ਕਿ ਡਾਕਟਰ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
 
 
 ਜਦ ਇਸ ਬਾਰੇ ਡਾਕਟਰ ਹਰਭਜਨ ਸਿੰਘ ਭਾਟੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮਹਿਲਾ ਦੀ ਮੌਤ ਦਿਲ ਦੀ ਧੜਕਣ ਬੰਦ ਹੋਣ ਕਾਰਨ ਹੋਈ ਹੈ। ਉਹਨਾਂ ਨੇ ਇਹ ਮੰਨਿਆ ਕਿ ਮਹਿਲਾਂ ਨੂੰ ਐਨਥੀਸੀਆ ਦਾ ਇੰਜੈਕਸ਼ਨ ਖੁਦ ਉਨ੍ਹਾਂ ਨੇ ਹੀ ਲਗਾਇਆ ਸੀ ਕਿਉਂਕਿ ਉਹਨਾਂ ਕੋਲੋਂ ਡਾਕਟਰ ਮਜੂਦ ਨਹੀਂ ਸੀ ਅਤੇ ਮਹਿਲਾ ਨੂੰ ਦਰਦ ਜਾਦਾ ਹੋ ਰਹੀ ਸੀ ਅਤੇ ਕਿਹਾ ਕਿ ਇਕ ਐਮ ਡੀ ਡਾਕਟਰ ਇੰਜੈਕਸ਼ਨ ਲਗਾ ਸਕਦਾ ਹੈ
ਦੂਜੇ ਪਾਸੇ ਥਾਣਾ ਸਿਟੀ ਗੁਰਦਾਸਪੁਰ ਦੇ ਮੁੱਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਕ ਨਿੱਜੀ ਹਸਪਤਾਲ ਦੇ ਡਾਕਟਰ ਦੀ ਲਾਪਰਵਾਹੀ ਕਾਰਨ ਇਕ ਮਹਿਲਾ ਦੀ ਮੌਤ ਹੋਈ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਦੀ ਦੇਹ ਨੂੰ ਕਬਜ਼ੇ ਵਿੱਚ ਲੈਕੇ ਹਸਪਤਾਲ ਦੇ 2 ਡਾਕਟਰਾਂ ਹਰਭਜਨ ਸਿੰਘ ਭਾਟੀਆ  ਅਤੇ  ਉਸਦੇ ਪੁੱਤਰ ਨੂੰ ਹਿਰਾਸਤ ਵਿਚ  ਲਿਆ ਹੈ ਅਤੇ ਇੱਕ ਡਾਕਟਰ ਮਨਜੀਤ ਬੱਬਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਜਿਸਨੂੰ ਜਲਦ ਕਾਬੂ ਕਰ ਲਿਆ ਜਾਏਗਾ।

Gurdaspur-News



TOP HEADLINES


ਪੰਜੇ ਵਾਲੇ ਬਿਆਨ ਤੋਂ ਬਾਅਦ ਹੁਣ ਅੰਮ੍ਰਿਤਾ ਵੜਿੰਗ ਨੇ ਮੰਗੀ ਮਾਫ਼
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42092350

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us