ਨੌਜਵਾਨ ਨੂੰ ਗੋਲੀਆਂ ਮਾਰ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਤਿੰਨ ਕਾਬੂ -ਲੁਧਿਆਣਾ ਪੁਲੀਸ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਸੱਤ ਦੋਸ਼ੀ ਕਾਬੂ
Jun29,2022
| Surinder Arora Soni | Ludhiana
VIDEO
ਲੁਧਿਆਣਾ ਪੁਲੀਸ ਨੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਅਤੇ ਭੋਲੇ ਭਾਲੇ ਲੋਕਾਂ ਨਾਲ ਠੱਗੀ ਕਰਨ ਵਾਲੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋਨਾਂ ਕੇਸਾਂ ਵਿੱਚ ਕੁੱਲ ਸੱਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ।
ਥਾਣਾ ਡਿਵੀਜ਼ਨ ਨੰ ਤਿੱਨ ਦੀ ਪੁਲਸ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਪੁਲੀਸ ਕਮਿਸ਼ਨਰ ਡਾ ਕੌਸਤੁਭ ਸ਼ਰਮਾ ਨੇ ਬਤਾਯਾ ਕਿ ਜੈਨ ਪਬਲਿਕ ਸਕੂਲ ਨੇੜੇ ਕਾਰਤਿਕ ਨਾਮਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਇਸ ਦੌਰਾਨ ਦੋਸ਼ੀ ਜੇਲ੍ਹ ਵਿੱਚ ਬੰਦ ਆਰੋਪੀਆਂ ਨਾਲ ਵੀਡੀਓ ਤੇ ਗੱਲ ਕਰ ਰਹੇ ਸਨ। ਜ਼ਖ਼ਮੀ ਹਾਲਤ ਵਿੱਚ ਕਾਰਤਿਕ ਨੂੰ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਂਚ ਦੌਰਾਨ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਰੰਜਿਸ਼ ਦੇ ਚਲਦਿਆਂ ਇਹ ਹਮਲਾ ਕੀਤਾ ਗਿਆ ਸੀ।
ਇਸੇ ਤਰ੍ਹਾਂ, ਉਸ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਭੋਲੇ ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇਕ ਅੰਤਰ ਸੂਬਾਈ ਗਰੋਹ ਦਾ ਭਾਂਡਾਫੋੜ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਨਿਵਾਸੀ ਇੱਕ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਲੜਕੀ ਦੀ ਚੰਡੀਗੜ੍ਹ ਰੋਡ ਤੇ ਸਥਿਤ ਜ਼ਮੀਨ ਦੇ ਫਰਜ਼ੀ ਦਸਤਾਵੇਜ਼ ਤਿਆਰ ਕੇ ਦੋਸ਼ੀਆਂ ਨੂੰ ਅੱਗੇ ਵੇਚਣ ਦੀ ਕੋਸ਼ਿਸ਼ ਕੀਤੀ। ਜਾਂਚ ਦੌਰਾਨ 4 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਦੋਸ਼ੀਆਂ ਪਾਸੋਂ ਇਕ ਕਾਰ ਤੇ ਤਿੱਨ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਇਨ੍ਹਾਂ ਖਿਲਾਫ ਪਹਿਲਾਂ ਵੀ ਕੇਸ ਦਰਜ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
Ludhiana-police-arrested-accused-