ਜਬਰੀ ਵਸੂਲੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੱਤ ਆਗੂ ਜਮਾਨਤ ਮਿਲਣ ਮਗਰੋਂ ਮੀਡੀਆ ਸਾਮਣੇ ਵੱਡੇ ਖੁਲਾਸੇ

Jun8,2023 | Ravinder Singh Dhillon | Khanna

ਖੰਨਾ 'ਚ 28 ਅਪ੍ਰੈਲ ਨੂੰ ਜਬਰੀ ਵਸੂਲੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੱਤ ਆਗੂ ਜਮਾਨਤ ਮਿਲਣ ਮਗਰੋਂ ਪਹਿਲੀ ਵਾਰ ਮੀਡੀਆ ਸਾਮਣੇ ਆਏ। ਇਹਨਾਂ ਸਾਰੇ ਆਗੂਆਂ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਅਫ਼ਸਰਸ਼ਾਹੀ ਉਪਰ ਗੰਭੀਰ ਇਲਜਾਮ ਲਗਾਏ। ਉਹਨਾਂ ਕਿਹਾ ਕਿ ਅਫ਼ਸਰਸ਼ਾਹੀ ਨੇ ਰਿਸ਼ਵਤਖੋਰੀ ਲੁਕਾਉਣ ਖਾਤਰ ਝੂਠਾ ਮੁਕੱਦਮਾ ਦਰਜ ਕੀਤਾ। ਇਸਦੇ ਨਾਲ ਹੀ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨਸਾਫ ਦੀ ਉਮੀਦ ਦੀ ਗੱਲ ਆਖਦੇ ਹੋਏ ਕਿਹਾ ਕਿ ਉਹਨਾਂ ਨੂੰ ਯਕੀਨ ਹੈ ਕਿ ਆਪ ਸਰਕਾਰ ਚ ਰਿਸ਼ਵਤਖੋਰੀ ਬਖਸ਼ੇ ਨਹੀਂ ਜਾਣਗੇ। ਵੀਓ-1- ਆਪ ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਆਪਣੀ ਸਰਕਾਰ ਵਿੱਚ ਖੰਨਾ ਅੰਦਰ ਭ੍ਰਿਸ਼ਟਾਚਾਰ ਸਿਖਰਾਂ ’ਤੇ ਹੈ। ਪੁਲੀਸ ਨੇ ਉਹਨਾਂ ਦੇ ਮਾਮਲੇ ਚ 11 ਦਿਨਾਂ ਵਿੱਚ ਚਲਾਨ ਵੀ ਪੇਸ਼ ਕਰ ਦਿੱਤਾ। ਜਦਕਿ ਕਈ ਅਜਿਹੇ ਗੰਭੀਰ ਮਾਮਲੇ ਹਨ ਜਿਨ੍ਹਾਂ ਦਾ ਚਲਾਨ ਸਾਲਾਂ ਬੱਧੀ ਪੇਸ਼ ਨਹੀਂ ਕੀਤਾ ਜਾਂਦਾ। ਇਸਤੋਂ ਸਾਫ ਜਾਹਿਰ ਹੁੰਦਾ ਹੈ ਕਿ ਗਿਣੀ ਮਿੱਥੀ ਸਾਜ਼ਿਸ ਅਧੀਨ ਉਹਨਾਂ ਨੂੰ ਫਸਾਇਆ ਗਿਆ। ਉਹਨਾਂ ਐਸਐਚਓ ਖ਼ਿਲਾਫ਼ ਹਾਈ ਕੋਰਟ ਜਾਣ ਦਾ ਐਲਾਨ ਵੀ ਕੀਤਾ। ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਗੁਰਦੀਪ ਸਿੰਘ ਦੀਪੂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕਿਸੇ ਸੱਤਾ ਪਾਰਟੀ ਦੇ ਮੁੱਖ ਅਹੁਦੇਦਾਰਾਂ ਵਿਰੁੱਧ ਹੀ ਐਫਆਈਆਰ ਦਰਜ ਕਰਕੇ ਬਕਾਇਦਾ ਉਨ੍ਹਾਂ ਦੇ ਨਾਮ ਅਤੇ ਅਹੁਦੇ ਲਿਖੇ ਗਏ ਹੋਣ। ਪੁਲਸ ਨੇ ਐਫਆਈਆਰ ਸਿਰਫ਼ 40 ਮਿੰਟਾਂ ਵਿੱਚ ਦਰਜ ਕਰ ਦਿੱਤੀ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਰਹੀ। ਰਿਸ਼ਵਤਖੋਰੀ ਨੂੰ ਛੁਪਾਉਣ ਲਈ ਅਫਸਰਸ਼ਾਹੀ ਨੇ ਪੁਲਸ ਨਾਲ ਮਿਲ ਕੇ ਉਹਨਾਂ ਖਿਲਾਫ ਝੂਠਾ ਕੇਸ ਦਰਜ ਕੀਤਾ। ਕਿਉਂਕਿ ਮੁਰੰਮਤ ਦੇ ਨਾਂ ’ਤੇ ਨਗਰ ਕੌਂਸਲ ਦੀਆਂ ਤਿੰਨ ਦੁਕਾਨਾਂ ਦੇ ਦੁਕਾਨਦਾਰ ਰਾਤ ਸਮੇਂ ਨਾਜਾਇਜ਼ ਤੌਰ ’ਤੇ ਲੈਂਟਰ ਪਾ ਰਹੇ ਸਨ। ਜਿਹਨਾਂ ਨੂੰ ਰੋਕਣ ਉਹ ਪੁਲਸ ਨੂੰ ਨਾਲ ਲੈ ਕੇ ਗਏ ਸੀ। ਇਹ ਪੂਰਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦੀ ਆਸ ਹੈ। ਉਹਨਾਂ ਕਿਹਾ ਕਿ ਘਟਨਾ ਵਾਲੀ ਰਾਤ ਪੁਲੀਸ ਵੱਲੋਂ ਨਾਜਾਇਜ਼ ਕਬਜਾ ਕਰਨ ਵਾਲੇ ਦੁਕਾਨਦਾਰਾਂ ਅਤੇ ਉਹਨਾਂ ਨੂੰ ਥਾਣੇ ਲਿਆਂਦਾ ਗਿਆ ਸੀ। ਪਰ ਪੁਲਿਸ ਨੇ ਦੁਕਾਨਦਾਰਾਂ ਨੂੰ ਛੱਡ ਦਿੱਤਾ ਅਤੇ ਉਨ੍ਹਾਂ ਦੇ ਖਿਲਾਫ ਤੁਰੰਤ ਐਫਆਈਆਰ ਦਰਜ ਕੀਤੀ ਗਈ। ਜ਼ਿਕਰਯੋਗ ਹੈ ਕਿ ਖੰਨਾ ਪੁਲਿਸ ਨੇ 28 ਅਪ੍ਰੈਲ ਦੀ ਰਾਤ ਨੂੰ ਨਗਰ ਕੌਂਸਲ ਦੀਆਂ ਦੁਕਾਨਾਂ ਦੇ ਲੈਂਟਰ ਬਦਲਣ ਦਾ ਵਿਰੋਧ ਕਰਨ 'ਤੇ ਦੁਕਾਨ 'ਚ ਦਾਖ਼ਲ ਹੋ ਕੇ ਧੱਕਾ-ਮੁੱਕੀ ਕਰਨ ਅਤੇ ਜਬਰੀ ਵਸੂਲੀ ਦੇ ਦੋਸ਼ਾਂ ਤਹਿਤ 'ਆਪ' ਦੇ ਉਪਰੋਕਤ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹਨਾਂ ਆਗੂਆਂ ਨੂੰ 9 ਦਿਨਾਂ ਬਾਅਦ ਜ਼ਮਾਨਤ ਮਿਲੀ ਸੀ।

Khanna-News-



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ
ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ -ਪ੍ਰਦੇਸ਼ ਕਾਂਗਰਸ ਪ੍ਰਧਾਨ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਸ਼੍ਰੋਮਣੀ
ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂ
ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾ
ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ ਕੀਤੀ ਲੱਖਾਂ ਰੁਪਏ ਦੀ ਚੋਰੀ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਦੋ ਰੋਜ਼ਾ ਪੰਜਾਬੀ ਭਾਸ਼ਾ ਕ
ਅਕਾਲੀ ਦਲ ਦੇ ਨੇਤਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁ
ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧ
 ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ
ਦਿੱਲੀ ਦੀ ਸਿੱਖ ਸਿਆਸਤ ਚ ਹਲਚਲ, Dsgmc ਦੇ 7 ਮੇਂਬਰ ਭਾਜਪਾ ਵਿੱ
ਹੁਣ ਘਰ ਬੈਠੇ ਵੀ ਵੋਟ ਕਰ ਸਕਦੇ ਹਨ ਇਹ ਮਤਦਾਤਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42084034

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us