ਇੰਨੋਸੈਂਟ ਹਾਰਟਸ ਵਿਖੇ ਬੈਸਟੋਵਾਲ ਟੂ ਦ ਬੈਸਟ' ਸਾਲਾਨਾ ਉਤਸਵ ਸੰਪੂਰਨ: ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ*

Dec23,2023 | Balraj Khanna | Jalandhar


ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਇੰਨੋਸੈਂਟ ਹਾਰਟਸ ਸਕੂਲ ਗ੍ਰੀਨ ਮਾਡਲ ਟਾਊਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ 'ਬੈਸਟੋਵਾਲ ਟੂ ਦ ਬੈਸਟ' ਕਰਵਾਇਆ ਗਿਆ, ਜਿਸ ਵਿੱਚ ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸ੍ਰੀ ਕੰਵਰਦੀਪ ਸਿੰਘ (ਚੇਅਰਮੈਨ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ) ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਅਤੇ ਪ੍ਰਸਿੱਧ ਸਮਾਜ ਸੇਵੀ ਸ੍ਰੀਮਤੀ ਸੁਮਨ ਸਰੀਨ ਨੇ ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਨਿਭਾਈ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਬੱਚਿਆਂ ਨੇ ਮਾਂ ਸਰਸਵਤੀ ਦੇ ਮੰਤਰ ਦਾ ਜਾਪ ਕੀਤਾ ਅਤੇ ਫਿਰ ਭਗਵਾਨ ਨਟਰਾਜ ਦੀ ਪੂਜਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਵੱਲੋਂ ਪੇਸ਼ ਕੀਤੇ ਆਰਕੈਸਟਰਾ, ਰੋਬੋਟਿਕ ਡਾਂਸ, ਵੈਸਟਰਨ ਡਾਂਸ, ਫਿਊਜ਼ਨ ਬੈਲੇ ਅਤੇ ਹਿੱਪ-ਹੌਪ ਡਾਂਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਦੇਸ਼ ਭਗਤੀ ਦੇ ਨਾਚ ਨੂੰ ਖੂਬ ਸਲਾਹਿਆ ਗਿਆ।ਡਾ. ਪਲਕ ਗੁਪਤਾ ਬੌਰੀ (ਡਾਇਰੈਕਟਰ ਸੀ.ਐਸ.ਆਰ.) ਨੇ ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ 'ਦਿਸ਼ਾ-ਏਕ ਪ੍ਰਯਾਸ' ਤਹਿਤ ਟਰੱਸਟ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਅਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਡਾਕਟਰੀ ਦੇ ਖੇਤਰ ਵਿੱਚ ਵੀ ਬੌਰੀ ਮੈਮੋਰੀਅਲ ਟਰੱਸਟ ਨੇ ਬਹੁਤ ਸਾਰੀਆਂ ਪ੍ਰਾਪਤੀਆਂ ਹਾਸਲ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਟਰੱਸਟ ਨੌਜਵਾਨਾਂ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ। ਟਰੱਸਟ ਤਕਨਾਲੋਜੀ ਨੂੰ ਸ਼ਾਮਲ ਕਰਕੇ ਅਧਿਆਪਨ ਵਿਧੀ ਵਿੱਚ ਨਵੀਨਤਾ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਪਹਿਲੇ ਮੁੱਖ ਮਹਿਮਾਨ ਸ਼੍ਰੀਮਤੀ ਸੁਮਨ ਸਰੀਨ, ਡਾ.ਚੰਦਰ ਬੌਰੀ (ਮੈਨੇਜਿੰਗ ਡਾਇਰੈਕਟਰ, ਮੈਡੀਕਲ ਸਰਵਿਸਿਜ਼ ਇੰਨੋਸੈਂਟ ਹਾਰਟਸ ਗਰੁੱਪ), ਸ਼੍ਰੀ ਸੰਦੀਪ ਜੈਨ (ਟਰੱਸਟੀ), ਸ਼੍ਰੀ ਕੇ.ਕੇ. ਸਰੀਨ (ਵਿੱਤ ਸਲਾਹਕਾਰ) ਨੇ ਇਸ ਮੌਕੇ 'ਤੇ ਰਾਸ਼ਟਰੀ ਅਤੇ ਰਾਜ ਪੱਧਰ 'ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਪੰਜਾਂ ਸਕੂਲਾਂ ਅਤੇ ਬੀ.ਐੱਡ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ ਦੇ ਚੈੱਕ ਵੀ ਭੇਟ ਕੀਤੇ | ਸ਼੍ਰੀਮਤੀ ਸੁਮਨ ਸਰੀਨ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਟੇਜ ਦਾ ਸੰਚਾਲਨ ਸਟੂਡੈਂਟ ਕੌਂਸਲ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਬਾਖੂਬੀ ਨਿਭਾਇਆ ਗਿਆ। ਇਸ ਤੋਂ ਬਾਅਦ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਕੰਵਰਪ੍ਰੀਤ ਸਿੰਘ, ਡਾ.ਅਨੂਪ ਬੌਰੀ (ਇੰਨੋਸੈਂਟ ਹਾਰਟਸ ਗਰੁੱਪ ਦੇ ਚੇਅਰਮੈਨ), ਡਾ.ਰਮੇਸ਼ ਸੂਦ (ਬੌਰੀ ਮੈਮੋਰੀਅਲ ਟਰੱਸਟ ਦੇ ਪ੍ਰਧਾਨ) ਅਤੇ ਡਾ.ਪਲਕ ਗੁਪਤਾ ਬੌਰੀ ਨੇ ਸ਼ਿਰਕਤ ਕੀਤੀ। 10ਵੀਂ ਅਤੇ 12ਵੀਂ ਜਮਾਤ ਵਿੱਚ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਡਾਂਸ, ਸੰਗੀਤ ਅਤੇ ਅਦਾਕਾਰੀ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਪੰਜਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਕੰਵਰਪ੍ਰੀਤ ਸਿੰਘ ਨੇ ਬੱਚਿਆਂ ਵੱਲੋਂ ਪੇਸ਼ ਕੀਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬੌਰੀ ਮੈਮੋਰੀਅਲ ਟਰੱਸਟ ਵੱਲੋਂ ਸਮਾਜ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜ ਵਾਕਿਆ ਹੀ ਸ਼ਲਾਘਾ ਦੇ ਪਾਤਰ ਹਨ। ਇਹ ਸੰਸਥਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ। ਸਮਾਗਮ ਵਿੱਚ ਡਾ.ਰੋਹਨ ਬੌਰੀ (ਡਿਪਟੀ ਡਾਇਰੈਕਟਰ ਮੈਡੀਕਲ ਸੇਵਾਵਾਂ, ਇੰਨੋਸੈਂਟ ਹਾਰਟਸ ਗਰੁੱਪ) ਅਤੇ ਬੌਰੀ ਮੈਮੋਰੀਅਲ ਟਰੱਸਟ ਦੇ ਹੋਰ ਮੈਂਬਰ ਵੀ ਹਾਜ਼ਰ ਸਨ।ਸ਼੍ਰੀ ਦਿਨੇਸ਼ ਅਗਰਵਾਲ ਦੀ ਤਰਫੋਂ ਉਨ੍ਹਾਂ ਦੇ ਪੁੱਤਰ ਅਰਚਿਤ ਅਤੇ ਭਤੀਜੇ ਧਰੁਵ ਦੀ ਯਾਦ ਵਿੱਚ ਅਦਿਤੀ ਬਜਾਜ (ਗ੍ਰੀਨ ਮਾਡਲ ਟਾਊਨ) ਨੂੰ ਸ਼੍ਰੀਮਤੀ ਸੁਮਨ ਸਰੀਨ ਦੁਆਰਾ ਸਟੂਡੈਂਟ ਆਫ ਦ ਈਅਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਿਸ ਵਿੱਚ 5100 ਰੁਪਏ ਦਾ ਨਕਦ ਇਨਾਮ ਨਾਲ ਇੱਕ ਟਰਾਫੀ ਵੀ ਦਿੱਤੀ ਗਈ।ਲੋਹਾਰਾਂ ਦੀ ਵਿਦਿਆਰਥਣ ਯਸ਼ਿਕਾ ਸ਼ਰਮਾ ਅਤੇ ਨੂਰਪੁਰ ਦੀ ਵਿਦਿਆਰਥਣ ਗੁਰਨਾਮ ਕੌਰ ਨੂੰ ਫਾਊਂਡਰ ਮੈਡਮ ਕਮਲੇਸ਼ ਬੌਰੀ ਜੀ ਦੀ ਯਾਦ ਵਿੱਚ ਐਗਜੀਕਿਊਟਿਵ ਡਾਇਰੈਕਟਰ ਔਫ ਸਕੂਲਜ ਸ੍ਰੀਮਤੀ ਸ਼ੈਲੀ ਬੌਰੀ,ਐਗਜੀਕਿਊਟਿਵ ਡਾਇਰੈਕਟਰ ਔਫ ਕਾਲਜਿਜ ਸ੍ਰੀਮਤੀ ਅਰਾਧਨਾ ਬੌਰੀ ਵੱਲੋਂ ਐਲਾਨੇ ਗਏ ਇਨਾਮ (5100/- ਰੁਪਏ ਨਕਦ ਟਰਾਫੀ ਸਮੇਤ) ਦੇ ਕੇ ਸਟੂਡੈਂਟ ਔਫ ਦ ਈਅਰ ਐਵਾਰਡ ਨਾਲ ਸਨਮਾਨਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਪ੍ਰਸਿੱਧ ਲੋਕ ਨਾਚ ਭੰਗੜਾ ਖਿੱਚ ਦਾ ਕੇਂਦਰ ਰਿਹਾ। ਅੰਤ ਵਿੱਚ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਮਿਲ ਕੇ ਸਕੂਲ ਗੀਤ ਪੇਸ਼ ਕੀਤਾ ਅਤੇ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
 

Bestowal-To-The-Best-Annual-function-Concluded-At-Innocent-Hearts-Meritorious-Students-Awarded



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42250806

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us