* ਜਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸਾਸਨ ਦੀ ਜਿੰਮੇਵਾਰੀ- ਅਪਰਨਾ ਐਮ.ਬੀ
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸਾ ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਵਿਖੇ ਸਬ ਡਵੀਜਨ ਮੈਜਿਸਟਰੇਟਾਂ ਦੀ ਅਗਵਾਈ ਵਿੱਚ ਗਠਿਤ ਟੀਮਾਂ ਵਲੋਂ ਪਿਛਲੇ ਦਿਨੀਂ ਦਫ਼ਤਰ ਜ਼ਿਲਾ ਬਾਲ ਸੁਰੱਖਿਆ ਅਫਸਰ, ਤਹਿਸੀਲਦਾਰ ਵਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੀ ਬੱਸਾਂ ਦੀ ਚੈਕਿੰਗ ਕੀਤੀ ਗਈ ।
ਐਸ.ਡੀ.ਐਮ. ਮਾਲੇਰਕੋਟਲਾ ਅਪਰਨਾ ਐਮ.ਬੀ ਨੇ ਵੱਖ ਵੱਖ ਸਕੂਲਾਂ ਦੀ ਚੈਕਿੰਗ ਦੌਰਾਨ ਸਕੂਲ ਪ੍ਰਬੰਧਕਾ /ਪ੍ਰਿੰਸੀਪਲਾਂ ਆਦਿ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਜਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸਾਸ਼ਨ ਦੀ ਜਿੰਮੇਵਾਰੀ ਹੈ। ਇਸ ਲਈ ਸਕੂਲ ਪ੍ਰਬੰਧਕਾਂ ਨੂੰ ਪ੍ਰਸਾਸ਼ਨ ਦਾ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਚੈਕਿੰਗ ਕਰਨਾਂ ਸਕੂਲੀ ਪ੍ਰਬੰਧਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਨਹੀਂ ਸਗੋਂ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਵਿਸ਼ੇਸ ਚੈਕਿੰਗ ਮੌਕੇ ਸਕੂਲੀ ਪ੍ਰਬੰਧਕਾਂ ਨੂੰ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੇ ਮਾਪਢੰਡ ਅਨੁਸਾਰ ਇਹ ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਵਾਹਨਾਂ 'ਚ ਅੱਗ ਬੁਝਾਊ ਯੰਤਰ ਹੋਵੇ, ਅਟੈਂਡੈਂਟ ਅਤੇ ਸਟਾਫ ਦੇ ਵਰਦੀ ਪਾਈ ਹੋਏ ,ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸਪੰਰਕ ਨੰਬਰ,ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ। ਉਨ੍ਹਾਂ ਹੋਰ ਕਿਹਾ ਕਿ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਦੀ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਹਿਲਾ ਅਟੈਂਡਟ ਦਾ ਹੋਣਾ ਲਾਜਮ ਹੈ। ਇਸ ਤੋਂ ਇਲਾਵਾ ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੀ ਹੋਣੀ ਚਾਹੀਦੀ ਹੈ । ਹੋਰ ਨਿਯਮਾਂ ਦੇ ਨਾਲ ਫਸਟ ਏਡਕਿੱਟਾਂ ਅਤੇ ਨਾਲ ਹੀ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਸ਼ਾਮਲ ਹੈ
Safe-School-Vahan-Policy-Punjab-Rta-Chalaned-School-Buses-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)