- ਲੋਕ ਸਭਾ ਚੋਣਾਂ-2024 - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਡਿਜ਼ੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Feb8,2024 | Balraj Khanna | Ludhiana


-ਕਿਹਾ! ਵੱਖ-ਵੱਖ 14 ਵਿਧਾਨ ਸਭਾ ਹਲਕਿਆਂ 'ਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਕਰਨਗੀਆਂ ਜਾਗਰੂਕ
- 08 ਫਰਵਰੀ ਤੋਂ 08 ਮਾਰਚ ਤੱਕ ਚੱਲਣ ਵਾਲੀਆਂ ਜਾਗਰੂਕਤਾਂ ਵੈਨਾਂ 'ਚ ਵੋਟਿੰਗ ਮਸ਼ੀਨ 'ਤੇ ਵੋਟਾਂ ਪਾਉਣ ਦੀ ਵਿਧੀ ਬਾਰੇ ਲਈ ਜਾਵੇ ਜਾਣਕਾਰੀ - ਜ਼ਿਲ੍ਹਾ ਚੋਣ ਅਫ਼ਸਰ
 - ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਜੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਹ ਜਾਗਰੂਕਤਾ ਵੈਨਾਂ ਅੱਜ 08 ਫਰਵਰੀ ਤੋਂ 08 ਮਾਰਚ, 2024 ਤੱਕ 30 ਦਿਨਾਂ ਲਈ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ਵਿੱਚ ਨਿਰਧਾਰਿਤ ਕਾਰਜਕ੍ਰਮ ਅਨੁਸਾਰ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਓਜਸਵੀ ਅਲੰਕਾਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਸਾਡਾ ਮੁਲਕ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ਾਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਮੋਬਾਇਲ ਰਾਹੀਂ ਆਮ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਨਾਗਰਿਕਾਂ ਦੀ ਵੋਟ ਨਹੀਂ ਬਣੀ ਹੈ, ਵੋਟ ਕਿਵੇਂ ਪਾਣੀ ਹੈ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਵੈਨ ਈ.ਵੀ.ਐਮ., ਵੀ.ਵੀ.ਪੈਟ, ਐਲ.ਈ.ਡੀ. ਨਾਲ ਲੈਸ ਹੈ ਜੋ ਵੱਖ-ਵੱਖ ਸਕੂਲਾਂ, ਕਾਲਜ਼ਾਂ ਅਤੇ ਮੁਹੱਲਿਆਂ ਵਿੱਚ ਜਾਵੇਗੀ। ਆਮ ਲੋਕਾਂ ਵਲੋਂ ਡੈਮੋ ਵੋਟਾਂ ਪਾ ਕੇ ਵੀ ਵੇਖੀਆਂ ਜਾ ਸਕਦੀਆਂ ਹਨ ਐਲ.ਈ.ਡੀ. ਵਿੱਚ ਵੋਟਾਂ ਦੇ ਸਬੰਧ ਵਿੱਚ ਵੀਡੀਓ ਵੀ ਦਿਖਾਈਆਂ ਜਾਣਗੀਆਂ ਜਿਸ ਰਾਹੀਂ ਆਮ ਜਨਤਾ ਨੂੰ ਵੋਟਾਂ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ 1950 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਜਾਰੀ ਹੁਕਮਾਂ ਤਹਿਤ ਅੱਜ 08 ਫਰਵਰੀ ਤੋਂ 08 ਮਾਰਚ, 2024 ਤੱਕ 30 ਦਿਨਾਂ ਲਈ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ਵਿੱਚ ਨਿਰਧਾਰਿਤ ਕਾਰਜਕ੍ਰਮ ਅਨੁਸਾਰ ਇਹ ਡਿਜ਼ੀਟਲ ਮੋਬਾਇਲ ਵੈਨ ਲੋਕਾਂ ਨੂੰ ਜਾਗਰੂਕ ਕਰਨਗੀਆਂ। ਉਨ੍ਹਾਂ ਅੱਗੇ ਦੱਸਿਆ ਕਿ 08 ਅਤੇ 09 ਫਰਵਰੀ ਨੂੰ ਹਲਕਾ 64-ਲੁਧਿਆਣਾ (ਪੱਛਮੀ) ਵਿੱਚ, 10 ਤੋਂ 12 ਫਰਵਰੀ ਨੂੰ ਹਲਕਾ 66-ਗਿੱਲ (ਐਸ.ਸੀ.) 13-14 ਫਰਵਰੀ ਨੂੰ ਹਲਕਾ 61-ਲੁਧਿਆਣਾ (ਦੱਖਣੀ), 15-16 ਫਰਵਰੀ ਨੂੰ ਹਲਕਾ 62-ਆਤਮ ਨਗਰ, 17-18 ਫਰਵਰੀ ਨੂੰ ਹਲਕਾ 63-ਲੁਧਿਆਣਾ (ਕੇਂਦਰੀ), 19-20 ਫਰਵਰੀ ਨੂੰ ਹਲਕਾ 65-ਲੁਧਿਆਣਾ (ਉੱਤਰੀ), 21-23 ਫਰਵਰੀ ਨੂੰ ਹਲਕਾ 59-ਸਾਹਨੇਵਾਲ, 24-25 ਫਰਵਰੀ ਨੂੰ ਹਲਕਾ 60-ਲੁਧਿਆਣਾ (ਪੂਰਬੀ), 26-27 ਫਰਵਰੀ ਨੂੰ ਹਲਕਾ 68-ਦਾਖਾ, 28-29 ਫਰਵਰੀ ਨੂੰ 69-ਰਾਏਕੋਟ (ਐਸ.ਸੀ.), 1-2 ਮਾਰਚ ਨੂੰ ਹਲਕਾ 70-ਜਗਰਾਉਂ (ਐ.ਸੀ.), 3-4 ਮਾਰਚ ਨੂੰ ਹਲਕਾ 67-ਪਾਇਲ (ਐਸ.ਸੀ.), 05-06 ਮਾਰਚ ਹਲਕਾ 57-ਖੰਨਾ ਜਦਕਿ 7 ਅਤੇ 8 ਮਾਰਚ ਨੂੰ ਹਲਕਾ 58-ਸਮਰਾਲਾ ਕਵਰ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਕਤ ਸ਼ੈਡਿਊਲ ਅਨੁਸਾਰ ਡਿਜੀਟਲ ਮੋਬਾਇਲ ਵੈਨਾਂ ਦੇ ਆਪਦੇ ਹਲਕੇ ਵਿੱਚ ਪਹੁੰਚਣ 'ਤੇ ਵੈਨ ਕੋਲ ਜਾ ਕੇ ਵੋਟਿੰਗ ਮਸ਼ੀਨ 'ਤੇ ਵੋਟਾਂ ਪਾਉਣ ਦੀ ਵਿਧੀ ਅਤੇ ਵੈਨ ਵਿੱਚ ਲੱਗੀ ਐਲ.ਈ.ਡੀ. ਤੋਂ ਚਲਾਈਆਂ ਜਾਣ ਵਾਲੀਆਂ ਵੀਡੀਓਜ ਰਾਹੀਂ ਵੋਟਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾਵੇ।

Lok-Sabha-2024-Dc-Flags-Off-Digital-Mobile-Vans-To-Promote-Voting



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ
ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ -ਪ੍ਰਦੇਸ਼ ਕਾਂਗਰਸ ਪ੍ਰਧਾਨ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਸ਼੍ਰੋਮਣੀ
ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂ
ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾ
ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ ਕੀਤੀ ਲੱਖਾਂ ਰੁਪਏ ਦੀ ਚੋਰੀ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਦੋ ਰੋਜ਼ਾ ਪੰਜਾਬੀ ਭਾਸ਼ਾ ਕ
ਅਕਾਲੀ ਦਲ ਦੇ ਨੇਤਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁ
ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧ
 ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ
ਦਿੱਲੀ ਦੀ ਸਿੱਖ ਸਿਆਸਤ ਚ ਹਲਚਲ, Dsgmc ਦੇ 7 ਮੇਂਬਰ ਭਾਜਪਾ ਵਿੱ
ਹੁਣ ਘਰ ਬੈਠੇ ਵੀ ਵੋਟ ਕਰ ਸਕਦੇ ਹਨ ਇਹ ਮਤਦਾਤਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42083747

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us