ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ 'ਤੇ ਪਾਬੰਦੀ ਲਾਉਣ ਦਾ ਐਲਾਨ

Jun5,2022 | Jk Batta | Chandhigarh

 

 

ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ ਮੌਜੂਦਾ ਸਾਲ ਤੋਂ ਸ਼ੁਰੂ ਹੋਵੇਗਾ

 

ਅਤਿ-ਆਧੁਨਿਕ 55 ਐਸ.ਟੀ.ਪੀਜ਼ ਜਲਦੀ ਹੀ ਸਥਾਪਤ ਕੀਤੇ ਜਾਣਗੇ

ਚੰਡੀਗੜ੍ਹ, 5 ਜੂਨ-

 

 ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਕਾਰਬਨ ਨਿਕਾਸੀ ਨੂੰ ਘਟਾਉਣ ਵਾਸਤੇ ਪੰਜਾਬ ਸਰਕਾਰ ਨੇ ਅੱਜ ਆਉਂਦੇ ਜੁਲਾਈ ਮਹੀਨੇ ਤੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਿਟਕ (ਸਿੰਗਲ ਯੂਜ਼ ਪਲਾਸਟਿਕ) 'ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।

 

ਵਿਸ਼ਵ ਵਾਤਾਵਰਣ ਦਿਵਸ-2022 ਨੂੰ ਮਨਾਉਣ ਲਈ ਵਰਚੁਅਲ ਤੌਰ ’ਤੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸੂਬੇ ਵਿੱਚ ਵਾਤਾਵਰਣ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਅਤੇ ਸਿਹਤਮੰਦ ਬਣਾਉਣ ਲਈ ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਲਾਈ ਜਾਵੇਗੀ। ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

 

ਸੂਬਾ ਭਰ ਵਿੱਚ 55 ਐਸ.ਟੀ.ਪੀਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਸਕੱਤਰ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲਾਂਟ ਜਲ ਪ੍ਰਦੂਸ਼ਣ ਦੇ ਪੱਧਰ ਨੂੰ ਕੁਝ ਹੱਦ ਤੱਕ ਘਟਾਉਣ ਦੇ ਨਾਲ-ਨਾਲ ਸੋਧੇ ਹੋਏ ਪਾਣੀ ਦੀ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਲਈ ਵਰਤੋਂ ਕਰਨਗੇ। ਜੈਵਿਕ ਬਾਲਣ ਅਧਾਰਿਤ ਉਦਯੋਗਿਕ ਇਕਾਈਆਂ ਨੂੰ ਕੁਦਰਤੀ ਗੈਸ ਅਧਾਰਿਤ ਯੂਨਿਟਾਂ ਵਿੱਚ ਤਬਦੀਲ ਕਰਨ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਿਕ ਇਕਾਈਆਂ ਵਿੱਚ ਅਤਿ ਆਧੁਨਿਕ ਮੀਟਰ ਲਗਾ ਕੇ ਉਦਯੋਗਿਕ ਇਕਾਈਆਂ ਦੀ ਆਨਲਾਈਨ ਨਿਗਰਾਨੀ ਸ਼ੁਰੂ ਕੀਤੀ ਹੈ ਅਤੇ ਨਾਲ ਹੀ ਇਸ ਦੀ ਜਾਂਚ ਕਰਨ ਲਈ ਆਨਲਾਈਨ ਨਿਗਰਾਨੀ ਸਟੇਸ਼ਨ ਵੀ ਸ਼ੁਰੂ ਕੀਤੇ ਹਨ ਤਾਂ ਕਿ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਦਾ ਪੱਧਰ ਘਟਾਇਆ ਜਾ ਸਕੇ। ਰਾਹੁਲ ਤਿਵਾੜੀ ਨੇ ਦੱਸਿਆ ਕਿ ਇਸ ਸਾਲ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਤੈਅ ਕੀਤਾ ਹੈ ਅਤੇ ਕਾਰਬਨ ਨਿਕਾਸੀ ਨੂੰ ਘਟਾਉਣ ਲਈ ‘ਕਲਾਈਮੇਟ ਐਕਸ਼ਨ ਪਲਾਨ 2.0’ ਤਿਆਰ ਹੈ।

 

ਇਕ ਹੋਰ ਪਹਿਲਕਦਮੀ ਵਿੱਚ ਸਕੱਤਰ ਨੇ ਵਾਤਾਵਰਨ ਦੀ ਰਾਖੀ ਅਤੇ ਸੂਬੇ ਦੇ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਵਿੱਚ ਸ਼ਾਨਦਾਰ ਯੋਗਦਾਨ ਲਈ ਮੌਜੂਦਾ ਵਰ੍ਹੇ ਤੋਂ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵਿਅਕਤੀਆਂ/ਸੰਸਥਾਵਾਂ ਵੱਲੋਂ ਕੀਤੀ ਗਈ ਬੇਮਿਸਾਲ ਮਿਹਨਤ ਦਾ ਸਨਮਾਨ ਹੋਵੇਗਾ। ਰਾਹੁਲ ਤਿਵਾੜੀ ਨੇ ਕਿਹਾ ਕਿ ਇਹ ਐਵਾਰਡ ਧਰਤੀ ਦੇ ਮਹਾਨ ਸਪੁੱਤਰ ਅਤੇ ਮਹਾਨ ਸ਼ਹੀਦ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ।

 

ਇਸ ਮੌਕੇ ਸਕੱਤਰ ਨੇ 50 ਐਮ.ਐਲ.ਡੀ. ਦੀ ਸਮਰੱਥਾ ਵਾਲਾ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.), ਲੁਧਿਆਣਾ ਅਤੇ ਕਪੂਰਥਲਾ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਸਥਾਪਤ ਤੰਦਰੁਸਤ ਪੰਜਾਬ ਮਿਸ਼ਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਿਖਾਉਣ ਲਈ ਗੈਲਰੀ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਪੰਜਾਬ ਜੀਵ-ਵਿਭਿੰਨਤਾ ਬੋਰਡ ਅਤੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਵੱਲੋਂ ਸਾਂਝੇ ਤੌਰ ’ਤੇ ਪ੍ਰਕਾਸ਼ਿਤ ਕੌਫੀ ਟੇਬਲ ਬੁੱਕ ‘ਥ੍ਰੈਟਨਡ ਫਲੋਰਾ ਐਂਡ ਫੌਨਾ ਆਫ ਪੰਜਾਬ’ ਵੀ ਜਾਰੀ ਕੀਤੀ। ਮਿਸ਼ਨ ਤੰਦਰੁਸਤ ਪੰਜਾਬ ਦੀ ਸੁਸਾਇਟੀ ਵੱਲੋਂ ਤਿਆਰ ਵਿੱਤੀ ਸਾਲ 2022-23 ਲਈ ਮਿਸ਼ਨ ਤੰਦਰੁਸਤ ਪੰਜਾਬ ਕਾਰਜ ਯੋਜਨਾ ਅਤੇ ਵਿਦਿਆਰਥੀ ਗਤੀਵਿਧੀ ਬਾਰੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਜਲਵਾਯੂ ਤਬਦੀਲੀ ਸਬੰਧੀ ਤਿਆਰ ਕੀਤੀ ਪੁਸਤਕ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਨ ਐਕਟ, ਨਿਯਮਾਂ ਅਤੇ ਨਿਯਮਾਂ ਬਾਰੇ ਤਿਆਰੀ ਕੀਤੀ ਸੰਖੇਪ ਸੂਚਨਾ ਨੂੰ ਵੀ ਜਾਰੀ ਕੀਤਾ ਗਿਆ ਹੈ।

 

        ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਡਾ. ਆਦਰਸ਼ ਪਾਲ ਵਿੱਗ ਤੇ ਮੈਂਬਰ ਸਕੱਤਰ ਇੰਜੀਨੀਅਰ ਕਰੁਨੇਸ਼ ਗਰਗ, ਵਾਤਾਵਰਨ ਅਤੇ ਜਲਵਾਯੂ ਬਦਲਾਅ ਦੇ ਡਾਇਰੈਕਟਰ ਡਾ. ਮਨੀਸ਼ ਕੁਮਾਰ, ਪੁਸ਼ਪਾ ਗੁਜਰਾਲ ਸਾਇੰਸ ਯੂਨੀਵਰਸਿਟੀ, ਕਪੂਰਥਲਾ ਦੇ ਡਾਇਰੈਕਟਰ ਜਨਰਲ ਡਾ. ਨੀਲਿਮਾ ਜੀਰਥ, ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਦੇ ਪ੍ਰਬੰਧਕੀ ਡਾਇਰੈਕਟਰ ਡਾ. ਜੇ.ਕੇ. ਅਰੋੜਾ ਅਤੇ ਮਿਸ਼ਨ ਤੰਦਰਪਸਤ ਪੰਜਾਬ ਦੇ ਨੋਡਲ ਅਫਸਰ ਗੁਰਹਰਮਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Punjab-Government-To-Impose-Ban-On-Single-use-Plastic-From-Coming-July



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42090306

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us