ਧਾਰਮਿਕ ਵਖਰੇਵੇਂ ਖੜ੍ਹੇ ਕਰਨਾ ਭਾਵਾਂ ਬਿਗ੍ਰੇਡ ਦੀ ਨੀਤੀ : ਜਸਵੀਰ ਸਿੰਘ ਗੜ੍ਹੀ
ਬਸਪਾ ਸਾਰੀਆਂ ਜਾਤਾਂ, ਧਰਮਾਂ ਦੇ ਸਨਮਾਨ ਦੀ ਅਲੰਬਰਦਾਰ
ਬੀਤੇ ਦਿਨੀਂ ਤਰਨਤਾਰਨ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਵਿੱਚ ਕੀਤੀ ਗਈ ਭੰਨ ਤੋੜ, ਮਹਾਂਪੁਰਸ਼ਾਂ ਦੀਆਂ ਮੂਰਤੀਆਂ ਦੀ ਕੀਤੀ ਬੇਅਦਬੀ, ਗੱਡੀਆਂ ਦੀ ਕੀਤੀ ਸਾੜ ਫੂਕ ਦੀ ਬਹੁਜਨ ਸਮਾਜ ਪਾਰਟੀ ਵੱਲੋਂ ਸਖਤ ਨਿੰਦਾ ਕੀਤੀ ਗਈ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਦੇਣਾ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਡੂੰਘੀ ਸਾਜਿਸ਼ ਹੋ ਸਕਦੀ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਪੰਜਾਬੀ ਜੀਵਨ ਦਾ ਰੰਗ ਹੈ। ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਦੀ ਹਮੇਸ਼ਾਂ ਹੀ ਲੋਕਾਂ ਵਿੱਚ ਪੁਆੜੇ ਪਾਉਣ ਦੀ ਨੀਤੀ ਉਤੇ ਚਲਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਰ ਐਸ ਐਸ ਧਾਰਮਿਕ, ਜਾਤੀ ਤੌਰ ਉਤੇ ਘੱਟ ਗਿਣਤੀਆਂ ਨੂੰ ਇਕ ਦੂਜੇ ਵਿਰੁੱਧ ਲੜਾਉਣ ਦਾ ਪੁਰਾਣਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੁਆਰਾ ਰਚਿਤ ਸੰਵਿਧਾਨ ਸਭ ਲੋਕਾਂ ਨੂੰ ਆਜ਼ਾਦੀ ਦਿੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਿਨੌਣੀਆਂ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਖਤ ਸਜ਼ਾ ਦਿੱਤੀ ਜਾਵੇ।
ਇਸ ਮੌਕੇ ਉਨ੍ਹਾਂ ਨਾਲ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਲੌਂਗੀਆਂ ਹਾਜ਼ਰ ਸਨ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)