ਪੰਜਾਬ ਸਰਕਾਰ ਨੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ 

Oct18,2022 | Surinder Arora Soni | Ludhiana

 
 
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਜ ਲੁਧਿਆਣਾ ਵਿੱਚ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਸੌਂਪੇ  ਨਿਯੁਕਤੀ ਪੱਤਰ 
 
ਨਗਰ ਨਿਗਮ ਲੁਧਿਆਣਾ ਦੇ 456 ਬੇਲਦਾਰਾਂ/ਡਰਾਈਵਰਾਂ/ਡੀਸੀ ਰੇਟ ਵਾਲੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਪ੍ਰਕਿਰਿਆ ਸ਼ੁਰੂ ਕਰਨ ਦਾ  ਵੀ ਕੀਤਾ ਐਲਾਨ    
 
 
ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ  ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।
 
ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਏ ਸਮਾਗਮ ਦੌਰਾਨ ਕਰੀਬ 150 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸ਼ਹਿਰ ਵਿੱਚ ਸਾਰੇ ਨਿਯੁਕਤੀ ਪੱਤਰ ਪੜਾਅਵਾਰ ਢੰਗ ਨਾਲ ਦਿੱਤੇ ਜਾਣਗੇ।
 
ਇਸ ਮੌਕੇ ਉਨਾਂ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਸੇਨਾ ਅਗਰਵਾਲ ਤੋਂ ਇਲਾਵਾ ਕਈ ਹੋਰ ਵੀ ਮੌਜੂਦ ਸਨ।
 
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਫਾਈ ਸੇਵਕਾਂ/ਸੀਵਰਮੈਨਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ।
 
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ (ਐੱਮ.ਸੀ.ਐੱਲ.) ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਕੁਝ ਗੜਬੜੀ ਸੀ, ਜੋ ਉਕਤ ਕਰਮੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ‘ਚ ਮੁੱਖ ਅੜਿੱਕਾ ਬਣ ਰਿਹਾ ਸੀ। ਉਨਾਂ ਕਿਹਾ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ, ਇਸ ਲਈ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
 
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੈਗੂਲਰ ਕਰਨਾ ਸਫਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਜਾਣਗੀਆਂ।
 
ਉਨਾਂ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਸਫਾਈ ਕਰਮੀਆਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਕੋਵਿਡ-19 ਦੌਰਾਨ ਸਫਾਈ ਕਰਮੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਸਫਾਈ ਕਰਮੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਇਆ।
 
ਉਨਾਂ ਕਿਹਾ ਕਿ ਸਫਾਈ ਸੇਵਕ/ਸੀਵਰਮੈਨ ਅਤੇ ਪੁਲਿਸ ਮੁਲਾਜ਼ਮ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਡਿਊਟੀ ‘ਤੇ ਰਹਿੰਦੇ ਹਨ। ਉਨਾਂ ਰੈਗੂਲਰ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਮਿਆਰੀ ਸਿੱਖਿਆ  ਉਪਲਬਧ ਕਰਾਉਣ ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰੀ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 
ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਨਗਰ ਨਿਗਮ ਲੁਧਿਆਣਾ ਵਿੱਚ ਡੀਸੀ ਰੇਟ ’ਤੇ ਕੰਮ ਕਰਦੇ 456 ਬੇਲਦਾਰਾਂ/ਡਰਾਈਵਰਾਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸੁਰੂ ਕਰ ਦਿੱਤੀ ਗਈ ਹੈ।    
 
ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੁੱਲ 3542 ਰੈਗੂਲਰ ਕਰਮਚਾਰੀਆਂ ਵਿੱਚੋਂ 2428 ਸਫਾਈ ਸੇਵਕ ਅਤੇ 1114 ਸੀਵਰਮੈਨ ਹਨ। ਜੋਨ- ਏ ਦੇ 369 ਸਫਾਈ ਸੇਵਕਾਂ, ਜੋਨ-ਬੀ ਵਿੱਚੋਂ 579 ਸਫਾਈ ਸੇਵਕ, ਜੋਨ-ਸੀ ਦੇ 724 ਅਤੇ ਜੋਨ- ਡੀ ਦੇ 756 ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
 
ਇਸੇ ਤਰਾਂ ਜੋਨ- ਏ ਦੇ 212 ਸੀਵਰਮੈਨ, ਜੋਨ-ਬੀ ਦੇ 394, ਜੋਨ- ਸੀ ਦੇ 296 ਅਤੇ ਜੋਨ- ਡੀ ਦੇ 212 ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
 
ਉਨਾਂ ਕਿਹਾ ਕਿ ਇੱਕ ਮਿਸਾਲ ਕਾਇਮ ਕਰਨ ਅਤੇ ਵਾਤਾਵਰਣ ਪ੍ਰਤੀ ਆਪਣੀ ਸੁਹਿਰਦ ਜ਼ਿੰਮੇਵਾਰੀ  ਨੂੰ ਧਿਆਨ ਵਿੱਚ ਰੱਖਦਿਆਂ ਅੱਜ ਦਾ ਸਮਾਗਮ ‘ਨੋ ਪਲਾਸਟਿਕ’ ਦਿਵਸ ਵਜੋਂ ਮਨਾਇਆ ਗਿਆ।

Dr-Inderbir-Singh-Nijjar-At-Ludhiana-Punjab-Govt-Regularises-Services-Of-3542-Safai-Sewaks-sewermen



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ
ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ -ਪ੍ਰਦੇਸ਼ ਕਾਂਗਰਸ ਪ੍ਰਧਾਨ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਸ਼੍ਰੋਮਣੀ
ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂ
ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾ
ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ ਕੀਤੀ ਲੱਖਾਂ ਰੁਪਏ ਦੀ ਚੋਰੀ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਦੋ ਰੋਜ਼ਾ ਪੰਜਾਬੀ ਭਾਸ਼ਾ ਕ
ਅਕਾਲੀ ਦਲ ਦੇ ਨੇਤਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁ
ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧ
 ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ
ਦਿੱਲੀ ਦੀ ਸਿੱਖ ਸਿਆਸਤ ਚ ਹਲਚਲ, Dsgmc ਦੇ 7 ਮੇਂਬਰ ਭਾਜਪਾ ਵਿੱ
ਹੁਣ ਘਰ ਬੈਠੇ ਵੀ ਵੋਟ ਕਰ ਸਕਦੇ ਹਨ ਇਹ ਮਤਦਾਤਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42084172

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us