ਪੰਜਾਬ ਦੇ ਲੋਕ ਪੰਜਾਬ ਵਿੱਚ ਕਮਲ ਖਿਲਾਉਣਗੇ :- ਗਜੇਂਦਰ ਸ਼ੇਖ਼ਾਵਤ
Jan24,2023
| Parvinder Jit | Bathinda
ਬੀ ਜੇ ਪੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਕੇਂਦਰੀ ਮੰਤਰੀ ਗਜੇਂਦਰ ਸਿੰਘ ਪਹੁੰਚੇ ਬਠਿੰਡਾ
ਬਠਿੰਡਾ (ਪਰਵਿੰਦਰ ਜੀਤ ਸਿੰਘ)ਬੀ ਜੇ ਪੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਨਾਲ਼ੋਂ ਜ਼ਿਆਦਾ ਸੀਟਾਂ ਜਿੱਤ ਕੇ ਕੇਂਦਰ ਵਿੱਚ ਫਿਰ ਤੋਂ ਸਰਕਾਰ ਬਣਾਏਗੀ ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸਿਰਫ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਨਸ਼ਾ ਮੁਕਤ , ਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾ ਸਕਦੀ ਹੈ ।ਉਹਨਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਤਾਕਤ ਨੂੰ ਵਧਾਇਆ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਹੁਣ ਭਾਜਪਾ ਹੀ ਪੰਜਾਬੀਆ ਦੀ ਪਸੰਦੀਦੀ ਪਾਰਟੀ ਹੈ ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਜਿੱਤਾਂ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਇਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ।ਉਹਨਾਂ ਕਿਹਾ ਕਿ ਪੰਜਾਬ ਦਾ ਬੱਚਾ ਬੱਚ ਇਸ ਸਰਕਾਰ ਤੋਂ ਦੁਖੀ ਹੈ ।ਉਹਨਾਂ ਕਿਹਾ ਕਿ ਇਸ ਸਰਕਾਰ ਦੇ ਵਿਰੁੱਧ ਅਕਰੋਸ਼ ਦਾ ਮਹੋਲ ਬਣਿਆ ਹੋਇਆ ਹੈ ।ਇਸ ਮੋਕੇ ਤੇ ਬੋਲਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀ ਭਾਜਪਾ ਨੂੰ ਜਿਤਾਉਣ ਲਈ ਉਤਾਵਲੇ ਹਨ ।ਉਹਨਾਂ ਕਿਹਾ ਪੰਜਾਬ ਭਾਜਪਾ ਆਉਣ ਵਲੀਆ ਸਥਾਨਿਕ ਅਤੇ ਲੋਕ ਸਭਾ ਚੋਣਾਂ ਵਿੱਚ ਹੰਝਾ ਫੇਰ ਜਿੱਤ ਪ੍ਰਾਪਤ ਕਰੇਗੀ ।ਇਸ ਮੌਕੇ ਉਹਨਾਂ ਦੇ ਨਾਲ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ,ਗੁਰਪ੍ਰੀਤ ਕਾਂਗੜ ,ਮੋਨਾ ਜੈਸਵਾਲ ,ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ,ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ,ਦਿਆਲ ਸੋਢੀ ,ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ , ਸੂਬਾ ਮੀਡੀਆਂ ਸਕੱਤਰ ਸੁਨੀਲ ਸਿੰਗਲਾ ਆਦਿ ਹਾਜ਼ਰ ਸਨ ।
Bjp-Punjab-News-Gajender-Sekhawat-Bathinda-