ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ-ਮੁੱਖ ਮੰਤਰੀ ਨੇ ਵਿਰੋਧੀ ਧਿਰ ਉਤੇ ਸਾਧਿਆ ਤਿੱਖਾ ਨਿਸ਼ਾਨਾ

Aug14,2023 | Gautam Jalandhari | Dhuri (sangrur)

 
 
ਮਨਪ੍ਰੀਤ ਬਾਦਲ ਦੇ ਗਲਤ ਫੈਸਲੇ ਕਾਰਨ ਸਰਕਾਰੀ ਖਜ਼ਾਨੇ ਨੂੰ 60 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ
 
ਸਾਬਕਾ ਵਿੱਤੀ ਮੰਤਰੀ ਨਾਂਹ-ਪੱਖੀ ਸੋਚ ਦਾ ਸ਼ਿਕਾਰ
 
ਸੂਬੇ ਨੂੰ ਦੋਵੇਂ ਹੱਥੀਂ ਲੁੱਟਣ ਵਾਲੇ ਨੇਤਾਵਾਂ ਪਾਸੋਂ ਇਕ-ਇਕ ਪੈਸੇ ਦੀ ਵਸੂਲੀ ਹੋਵੇਗੀ
 
ਧੂਰੀ (ਸੰਗਰੂਰ), 14 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ।
ਅੱਜ ਇੱਥੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ਵਿਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ। ”
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ ਵਿਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨਾਂਹ-ਪੱਖੀ ਸੋਚ ਦੇ ਸ਼ਿਕਾਰ ਹਨ ਜਿਸ ਕਰਕੇ ਵਿਕਾਸ ਦੇ ਪੱਖੋਂ ਸੂਬਾ ਪੱਛੜ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਮਹਿਲਾਂ ਜਾਂ ਬੰਗਲਿਆਂ ਵਿਚ ਰਹਿਣ ਵਾਲੇ ਨੇਤਾਵਾਂ ਨੂੰ ਸਿਆਸੀ ਪਿੜ ਤੋਂ ਬਾਹਰ ਕਰ ਦਿੱਤਾ ਜੋ ‘ਕਾਕਾ ਜੀ’ ਤੇ ‘ਬੀਬਾ ਜੀ’ ਕਰਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ਵਿਚ ਖੜ੍ਹਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਹਾਰ ਕਾਰਨ ਨਿਰਾਸ਼ਾ ਵਿੱਚ ਡੁੱਬੇ ਨੇਤਾ ਸੂਬਾ ਸਰਕਾਰ ਖਿਲਾਫ਼ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਲੋਕ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿਉਂਕਿ ਉਹ ਲੋਕਾਂ ਦੀ ਸਾਰ ਲੈਣ ਲਈ ਅਕਸਰ ਸੂਬੇ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ, “ਜਿੰਨੇ ਦੌਰੇ ਮੈਂ ਡੇਢ ਸਾਲ ਵਿਚ ਪੰਜਾਬ ਦੇ ਕੀਤੇ ਹਨ, ਓਨੇ ਦੌਰੇ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੇ ਪਿਛਲ਼ੇ 15 ਸਾਲਾਂ ਵਿਚ ਨਹੀਂ ਕੀਤੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਕਰਦੇ ਜਦਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੋਇਆ ਹੈ।

Punjab-Needs-Leaders-Not-The-Dealers-Who-Had-Looted-The-State-Cm-On-Opposition



TOP HEADLINES


ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲ
ਖਰਚਾ ਰਜਿਸਟਰਾਂ ਦੀ ਸ਼ੈਡੋ ਰਜਿਸਟਰਾਂ ਨਾਲ ਤੁਲਨਾ ਨਾ ਕਰਨ ਲਈ 13
ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼
*ਨਕਲੀ ਪੱਗ ਵਾਲੀ ਗੱਲ ਤੇ ਬਿੱਟੂ ਮੰਗੇ ਮੁਆਫੀ-ਬੌਬੀ ਗਰਚਾ*
ਇੰਨੋਸੈਂਟ ਹਾਰਟਸ ਸਕੂਲ ਨੇ ਟੇਲੈਂਟ ਹੰਟ ਮੁਕਾਬਲਾ ਕਰਵਾਇਆ*
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ ਵੱਖ ਸਥਾਨਾਂ *ਤੇ ਚਲਾਇਆ ਗਿ
ਗੁਰਦਵਾਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਦਰਬਾਰ ਹਾਲ ਚ ਲੱਗੀ ਅੱ
ਵਾਰਡ 42 ਦੇ Ex ਕੌਂਸਲਰ ਸੁਖਦੇਵ ਸਿੰਘ ਸ਼ੀਰਾ ਕਾਂਗਰਸ ਚ ਹੋਏ ਸ
-- ਪੀਐਮ ਮੋਦੀ ਜਲਦ ਆਉਣਗੇ ਪੰਜਾਬ, ਤਰੀਕਾਂ ਦਾ ਐਲਾਨ  ਰਾਕੇਸ਼ ਰ
 ਜਾਖੜ ਨੇ ਦੱਸੇ ਕੇਂਦਰ ਦੇ ਫੰਡਾ ਨਾਲ ਪੰਜਾਬ ਚ ਹੋਏ ਵਿਕਾਸ ਕੰਮ
ਚੰਡੀਗੜ੍ਹ ਦੀਆਂ ਪੰਜ ਇਮੀਗ੍ਰੇਸ਼ਨ ਫ਼ਰਮਾਂ ਨੇ ਵਿਦੇਸ਼ ਭੇਜਣ ਦੇ
ਬੈਂਸ ਨੇ ਆਪਣੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ, ਕਾਂਗਰਸ ਪਾਰਟੀ
ਲੋਕ ਸਭਾ ਚੋਣਾਂ-2024 ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨ
​ਪੰਜਾਬ ਨੂੰ ਬਚਾਉਣ ਵਾਸਤੇ ਸ਼ਿਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨ
ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42266810

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us