ਠੰਡੀਆਂ ਹਵਾਵਾਂ ਤੋਂ ਬਚਣ ਲਈ ਕੀਤੀਆਂ ਜਾਣ ਅਗਾਉਂ ਤਿਆਰੀਆਂ-ਡਿਪਟੀ ਕਮਿਸ਼ਨਰ

Nov7,2023 | Gautam Jalandhari | Fazilka

ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦਾ ਹੈ

ਆਉਣ ਵਾਲੇ 2-3 ਮਹੀਨਿਆਂ ਵਿਚ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਲੋਕਾਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ। ਜ਼ਿਲ੍ਹਾ ਵਾਸੀਆਂ ਨੂੰ ਆਪਣੇ-ਆਪ ਦੇ ਨਾਲ-ਨਾਲ, ਪਸ਼ੂਆਂ, ਫਸਲਾਂ ਅਤੇ ਹੋਰਨਾਂ ਵਸਤਾਂ ਦੀ ਸਾਂਭ-ਸੰਭਾਲ ਲਈ ਪਹਿਲਾਂ ਤੋਂ ਪ੍ਰਬੰਧ ਮੁਕੰਮਲ ਕਰਨੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦੀ ਦੇ ਮੌਸਮ ਵਿਚ ਕੋਲਡ ਵੇਵ ਦੌਰਾਨ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ ਕਰਨਾ ਚਾਹੀਦਾ ਇਸ ਬਾਰੇ ਪ੍ਰੇਰਿਤ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡ ਤੋਂ ਬਚਣ ਲਈ ਪਹਿਲਾਂ ਤੋਂ ਹੀ ਸਰਦੀਆਂ ਦੇ ਕਪੜੇ ਤਿਆਰ ਰੱਖਣੇ ਚਾਹੀਦੇ ਹਨ, ਮੋਟੇ ਕਪੜੇ ਸਰਦੀਆਂ ਤੋਂ ਬਚਣ ਵਿਚ ਸਹਾਈ ਹੁੰਦੇ ਹਨ। ਜਰੂਰੀ ਵਸਤਾਂ ਜਿਵੇਂ ਖਾਣਾ, ਪਟਰੋਲ, ਬੈਟਰੀਆਂ, ਚਾਰਜਰ, ਦਵਾਈਆਂ ਆਦਿ ਦਾ ਪ੍ਰਬੰਧ ਅਗਾਂਉਂ ਤੋਂ ਹੀ ਆਪਦੇ ਕੋਲ ਹੋਣਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਘਰ ਦੇ ਦਰਵਾਜਿਆਂ ਤੇ ਖਿੜਕਿਆਂ ਨੂੰ ਚੰਗੀ ਤਰ੍ਹਾਂ ਬੰਦ ਰੱਖਦਾ ਚਾਹੀਦਾ ਹੈ ਤਾਂ ਜ਼ੋ ਕੋਲਡ ਵੇਵ ਘਰ ਦੇ ਅੰਦਰ ਦਾਖਲ ਨਾ ਹੋ ਸਕੇ।ਉਨ੍ਹਾਂ ਕਿਹਾ ਕਿ ਫਲੂ, ਨੱਕ ਦਾ ਵਗਣਾ ਜਾਂ ਹੋਰ ਬਿਮਾਰੀ ਵਾਲੇ ਲੱਛਣ ਹੋਣ `ਤੇ ਪਹਿਲਾਂ ਤੋਂ ਹੀ ਡਾਕਟਰੀ ਸਹਾਇਤਾ ਲੈ ਲਈ ਜਾਵੇ ।
ਉਨ੍ਹਾਂ ਕਿਹਾ ਕਿ ਕੋਲਡ ਵੇਵ ਦੌਰਾਨ ਪਸ਼ੂਆਂ ਨੂੰ ਤਾਕਤ ਲਈ ਆਮ ਨਾਲੋਂ ਵਧੇਰੇ ਚਾਰੇ ਦੀ ਜਰੂਰਤ ਹੁੰਦੀ ਹੈ। ਪਸ਼ੂਆਂ ਦੇ ਠਹਿਰਨ ਵਾਲੀ ਥਾਂ ਚਾਰੋਂ ਪਾਸ ਕਵਰ ਹੋਣੀ ਚਾਹੀਦੀ ਹੈ ਤਾਂ ਜ਼ੋ ਕਿਸੇ ਪਾਸੋਂ ਵੀ ਹਵਾ ਦਾਖਲ ਨਾ ਹੋ ਸਕੇ। ਪੂਰੀ ਖੁਰਾਕ ਦੇ ਕੇ, ਉਚੀ ਕੁਆਲਿਟੀ ਦੇ ਚਾਰੇ ਦੀ ਵਰਤੋਂ, ਪਸ਼ੂਆਂ ਦੇ ਸ਼ੈਂਡਾਂ `ਚ ਸੂਰਜ ਦੀ ਰੋਸ਼ਨੀ ਦੀ ਆਮਦ ਨਾਲ ਅਤੇ ਪਸ਼ੂਆਂ ਦੇ ਹੇਠਾਂ ਪਰਾਲੀ ਵਿਛਾ ਕੇ ਅਤੇ ਹੋਰ ਲੋੜੀਂਦੇ ਸਾਧਨਾਂ ਦੀ ਵਰਤੋਂ ਕਰਕੇ ਪਸ਼ੂਆਂ ਨੂੰ ਠੰਡ ਤੋਂ ਬਚਾਇਆ ਜਾ ਸਕਦਾ ਹੈ।

 
 

Fazilka-News-



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42090236

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us