ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

Nov9,2023 | Gautam Jalandhari | Chandigarh

ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ ** ਡੀ.ਸੀ.ਪਟਿਆਲਾ ਅਤੇ ਡੀ.ਪੀ.ਆਈ (ਐਲੀਮੈਂਟਰੀ) ਨੂੰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ** ਚੰਡੀਗੜ੍ਹ, 9 ਨਵੰਬਰ** ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ(ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ। ----------

Dr-Baljeet-Kaur-Cabinet-Minister-Punjab-



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42090191

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us