ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਨੀਕਰਨ ਤੋਂ ਬਾਅਦ ਸਰਕਾਰੀ ਆਈ.ਟੀ.ਆਈ ਕੀਤੀ ਸਿਖਿਆਰਥੀਆਂ ਨੂੰ ਸਮਰਪਿਤ

Nov9,2023 | Jagsir Longowal | Sunam Udham Singh Wala

 
ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ (ਜਗਸੀਰ ਲੌਂਗੋਵਾਲ) -
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ 3.27 ਕਰੋੜ ਰੁਪਏ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਦਾ ਨਵੀਨੀਕਰਨ ਹੋਣ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਪੰਜਾਬ ਦੇ ਹਰ ਸਕੂਲ, ਕਾਲਜ, ਕਿੱਤਾ ਮੁਖੀ ਸੰਸਥਾ ਅਤੇ ਯੂਨੀਵਰਸਿਟੀ ਵਿੱਚ ਪੜ੍ਹਨ ਵਾਲਾ ਹਰ ਵਿਦਿਆਰਥੀ ਹੁਨਰਮੰਦ ਹੋਵੇ ਅਤੇ ਉਹ ਆਪਣੀ ਮਿਹਨਤ ਨਾਲ ਨਾ ਕੇਵਲ ਦੇਸ਼ ਬਲਕਿ ਵਿਦੇਸ਼ਾਂ ਵਿੱਚ ਵੀ ਕਾਮਯਾਬ ਹੋ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਦੀ ਦਿਸ਼ਾ ਅਤੇ ਦਸ਼ਾ ਨੂੰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਇਸ ਆਈ ਟੀ ਆਈ ਨੂੰ ਸੁਵਿਧਾਵਾਂ ਅਤੇ ਮਿਆਰ ਪੱਖੋਂ ਨਾ ਕੇਵਲ ਪੰਜਾਬ ਬਲਕਿ ਪੂਰੇ ਉੱਤਰੀ ਭਾਰਤ ਵਿੱਚੋਂ ਨਮੂਨੇ ਦੀ ਆਈ ਟੀ ਆਈ ਬਣਾਇਆ ਜਾਵੇਗਾ ਅਤੇ ਇਸ ਟੀਚੇ ਨੂੰ ਸਾਕਾਰ ਕਰਨ ਉਹ ਪੂਰੀ ਸ਼ਿੱਦਤ ਨਾਲ ਜੁਟੇ ਹੋਏ ਹਨ।
ਉਨ੍ਹਾਂ ਸਿਖਲਾਈ ਕੇਂਦਰ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਵੀਨੀਕਰਨ ਪ੍ਰੋਜੈਕਟ ਲਈ 3.27 ਕਰੋੜ ਰਾਸ਼ੀ ਜਾਰੀ ਹੋਈ ਸੀ ਪਰ ਇਹ ਕੰਮ 2.62 ਕਰੋੜ ਵਿੱਚ ਮੁਕੰਮਲ ਹੋਇਆ ਹੈ ਅਤੇ ਬਾਕੀ ਬਚੇ 65 ਲੱਖ ਰੁਪਏ ਨਾਲ ਹੁਣ ਆਈ ਟੀ ਆਈ ਵਿੱਚ ਹੀ ਮੇਨ ਬਲਾਕ ਅਤੇ ਕਾਨਫਰੰਸ ਰੂਮ ਬਣਵਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਿਖਲਾਈ ਸੰਸਥਾ ਵਿੱਚ ਸਿਖਿਆਰਥੀਆਂ ਨੂੰ ਹੋਰ ਆਧੁਨਿਕ ਤਕਨਾਲੋਜੀ ਮੁਹੱਈਆ ਕਰਵਾਉਣ ਲਈ ਮੈਂਬਰ ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਦੇ ਸਹਿਯੋਗ ਨਾਲ ਜਲਦੀ ਹੀ ਆਈ ਟੀ ਆਈ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਹੀ ਪੰਜਾਬ ਸਰਕਾਰ ਵੱਲੋਂ 1.87 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਵੀ ਬਣਵਾਇਆ ਜਾ ਰਿਹਾ ਹੈ ਜਿਸ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਜਿਸ ਵਿਚ ਅਥਲੈਟਿਕਸ ਗਤੀਵਿਧੀਆਂ ਲਈ ਸ਼ਾਨਦਾਰ ਟਰੈਕ ਤੋਂ ਇਲਾਵਾ ਹਾਕੀ, ਬਾਸਕਟਬਾਲ, ਕ੍ਰਿਕਟ, ਓਪਨ ਜਿੰਮ, ਲਾਅਨ ਟੈਨਿਸ ਤੇ ਬੈਡਮਿੰਟਨ ਆਦਿ ਖੇਡਾਂ ਲਈ ਉਚਿਤ ਖੇਡ ਗਰਾਊਂਡ ਤਿਆਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਦੇ ਜਿਹੜੇ ਲੋਕਾਂ ਜਾਂ ਖਿਡਾਰੀਆਂ ਨੂੰ ਖੇਡਾਂ ਦੇ ਅਭਿਆਸ ਲਈ ਜਾਂ ਫਿਰ ਸੈਰ ਆਦਿ ਲਈ ਢੁਕਵੀਂ ਥਾਂ ਨਹੀਂ ਮਿਲਦੀ ਸੀ ਉਨ੍ਹਾਂ ਲਈ ਵੀ ਇਹ ਖੇਡ ਸਟੇਡੀਅਮ ਲਾਹੇਵੰਦ ਸਾਬਤ ਹੋਵੇਗਾ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਪ੍ਰਿੰਸੀਪਲ ਰਣਜੀਤ ਸਿੰਘ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਦੀਪ ਜਿੰਦਲ, ਅਮਰੀਕ ਸਿੰਘ ਧਾਲੀਵਾਲ, ਨਰਿੰਦਰ ਠੇਕੇਦਾਰ, ਮਨਪ੍ਰੀਤ ਬਾਂਸਲ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
 
 

Aman-Arora-Minister-For-Housing-And-Urban-Development



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42089481

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us