ਨਵਜੋਤ ਸਿੰਘ ਸਿੱਧੂ ਦੀ ਕੋਟ ਸ਼ਮੀਰ ਰੈਲੀ ਖਿਲਾਫ ਜਿਲ੍ਾ ਕਾਂਗਰਸ ਕਮੇਟੀ ਬਠਿੰਡਾ ਦੀ ਲੀਡਰਸ਼ਿਪ ਨੇ ਖੋਲਿਆ ਮੋਰਚਾ, ਕੀਤੀ ਕਾਰਵਾਈ ਦੀ ਮੰਗ --

Jan6,2024 | Parvinder Jit Singh | Bathinda

ਨਵਜੋਤ ਸਿੰਘ ਸਿੱਧੂ ਕਾਂਗਰਸ ਦਾ ਕਰ ਰਹੇ ਹਨ ਨੁਕਸਾਨ ਪਾਰਟੀ ਹਾਈ ਕਮਾਂਡ ਦੇਵੇ ਧਿਆਨ : ਸੀਨੀਅਰ ਮੀਤ ਪ੍ਰਧਾਨ

--ਰੈਲੀ ਦੀ ਅਗਵਾਈ ਕਰ ਰਹੇ ਹਰਵਿੰਦਰ ਲਾਡੀ ਦੀ ਕਾਂਗਰਸ ਵਿੱਚੋਂ ਮੁੱਢਲੀ ਮੈਂਬਰਸ਼ਿਪ ਰੱਦ, ਕਾਂਗਰਸ ਨਾਲ ਕੋਈ ਸਬੰਧ ਨਹੀਂ : ਬਲਾਕ ਸੰਮਤੀ ਮੈਂਬਰ ਬਠਿੰਡਾ

 

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿੰਡ ਕੋਟ ਸ਼ਮੀਰ ਵਿਖੇ 7 ਜਨਵਰੀ ਨੂੰ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਰੈਲੀ ਦੀ ਅਗਵਾਈ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਚੋਣ ਲੜ ਚੁੱਕੇ ਹਰਵਿੰਦਰ ਸਿੰਘ ਲਾਡੀ ਕਰ ਰਹੇ ਹਨ। ਇਸ ਰੈਲੀ ਦਾ ਕਾਂਗਰਸ ਲੀਡਰਸ਼ਿਪ ਵੱਲੋਂ ਕਿਸੇ ਵੀ ਤਰ੍ਹਾਂ ਦਾ ਸੱਦਾ ਪੱਤਰ ਨਾ ਆਉਣ ਕਰਕੇ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਅੱਜ ਜ਼ਿਲ੍ਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੀ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਵਿਰਕ ,ਜਨਰਲ ਸੈਕਟਰੀ ਬਲਦੇਵ ਸਿੰਘ ਮੈਂਬਰ ਬਲਾਕ ਸੰਮਤੀ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਅਤੇ ਪੰਚਾਂ ਸਰਪੰਚਾਂ ਵੱਲੋਂ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਨਵਜੋਤ ਸਿੰਘ ਸਿੱਧੂ ਦੀ ਕੋਟਸ਼ਮੀਰ ਰੈਲੀ ਖਿਲਾਫ ਮੋਰਚਾ ਖੋਲਦਿਆਂ ਪਾਰਟੀ ਹਾਈ ਕਮਾਂਡ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਲੀਡਰਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਸੀਨੀਅਰ ਲੀਡਰ ਹਨ ਪਰ ਉਨਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਇਸ ਤਰ੍ਹਾਂ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨਹੀਂ ਕਰਨੀਆਂ ਚਾਹੀਦੀਆਂ ਕਿਉਂਕਿ ਵੱਖ ਰੈਲੀਆਂ ਕਰਨ ਨਾਲ ਵਰਕਰ ਦਾ ਨੁਕਸਾਨ ਹੁੰਦਾ ਹੈ ਅਤੇ ਕਾਂਗਰਸ ਦਾ ਵੀ ਨੁਕਸਾਨ ਹੋ ਰਿਹਾ ਹੈ, ਜਿਸ ਪਾਸੇ ਪਾਰਟੀ ਹਾਈ ਕਮਾਂਡ ਨੂੰ ਵੀ ਧਿਆਨ ਦੇਣ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਜਦੋਂ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਪ੍ਰਧਾਨ ਸਨ ਤਾਂ ਉਸ ਵੇਲੇ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਉਹਨਾਂ ਦਾ ਪੂਰਾ ਸਾਥ ਦਿੱਤਾ ਗਿਆ ਤੇ ਹੁਣ ਉਹਨਾਂ ਨੂੰ ਵੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਕਬੂਲ ਕਰਨੀ ਚਾਹੀਦੀ ਹੈ। ਇਸ ਮੌਕੇ ਆਗੂਆਂ ਵੱਲੋਂ ਹਰਵਿੰਦਰ ਸਿੰਘ ਲਾਡੀ ਖਿਲਾਫ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹਨਾਂ ਦੀ ਪਾਰਟੀ ਪ੍ਰਤੀ ਕੋਈ ਗਤੀਵਿਧੀ ਨਹੀਂ ਅਤੇ ਨਾ ਹੀ ਉਹ ਵਰਕਰਾਂ ਨਾਲ ਤਾਲਮੇਲ ਕਰ ਰਹੇ ਹਨ ਅਤੇ ਉਨਾਂ ਦੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵੇਲੇ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨਜ਼ਰ ਨਾ ਆਉਣ ਕਰਕੇ ਪਾਰਟੀ ਵੱਲੋਂ ਉਹਨਾਂ ਦੀ ਮੁਢਲੀ ਮੈਂਬਰਸ਼ਿਪ 24 ਜੁਲਾਈ 2023 ਨੂੰ ਰੱਦ ਕਰ ਦਿੱਤੀ ਗਈ ਸੀ ਜਿਸ ਕਰਕੇ ਉਹਨਾਂ ਦਾ ਕਾਂਗਰਸ ਨਾਲ ਕੋਈ ਸੰਬੰਧ ਨਹੀਂ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਵੀ ਮਹਿਰਾਜ ਵਿਖੇ ਹੋ ਰਹੀ ਰੈਲੀ ਨਾਲ ਕੋਈ ਸੰਬੰਧ ਨਹੀਂ। ਸਮੁੱਚੀ ਲੀਡਰਸ਼ਿਪ ਪਾਰਟੀ ਹਾਈ ਕਮਾਂਡ ਤੋਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੇ ਲਗਾਮ ਲਾਉਣ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਲੀਡਰਾਂ ਖਿਲਾਫ ਕਾਰਵਾਈ ਦੀ ਮੰਗ ਕਰਦੇ ਹਨ। ਇਸ ਮੌਕੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਵੱਖ-ਵੱਖ ਵਿੰਗਾ ਦੇ ਅਹੁਦੇਦਾਰ ਪੰਚ ਸਰਪੰਚ ਆਦੀ ਹਾਜ਼ਰ ਸਨ।

Dcc-Bathinda



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42090451

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us