ਲੋਕਾਂ ਨੂੰ ਸਰਕਾਰੀ ਦਫਤਰਾਂ ’ਚ ਆਸਾਨੀ ਨਾਲ ਮਿਲਣਗੀਆਂ ਲੋੜੀਂਦੀਆਂ ਸੇਵਾਵਾਂ:- ਜਿੰਪਾ

Jan6,2024 | Shiv Kaura | Phagwara

 
ਫਗਵਾੜਾ 6 ਜਨਵਰੀ (ਸ਼ਿਵ ਕੋੜਾ) ਪੰਜਾਬ ਦੇ ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਲੋਕਾਂ ਨੂੰ ਸਰਕਾਰੀ ਦਫਤਰਾਂ ’ਚ ਆਪਣੇ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਖੱਜਲ-ਖੁਆਰੀ ਨਹੀਂ ਆਉਣ ਦੇਵੇਗੀ ਅਤੇ ਦਫਤਰਾਂ ਵਿਚ ਆਸਾਨੀ ਨਾਲ ਲੋੜੀਂਦੀਆਂ ਸੇਵਾਵਾਂ ਮਿਲਣਗੀਆਂ ਸਥਾਨਕ ਤਹਿਸੀਲ ਦਫਤਰ ਵਿਖੇ ਪੈਂਡਿੰਗ ਇੰਤਕਾਲ ਦੇ ਕੇਸਾਂ ਦੇ ਨਿਪਟਾਰੇ ਲਈ ਲੱਗੇ ਵਿਸ਼ੇਸ਼ ਕੈਂਪ ਵਿਚ ਪੁੱਜੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਹਰ ਦਫਤਰ ਵਿਚ ਲੋਕਾਂ ਨੂੰ ਸਹਿਜੇ ਹੀ ਪਾਰਦਰਸ਼ੀ ਅਤੇ ਬਿਨਾਂ ਕਿਸੇ ਅੜਿੱਕੇ ਤੋਂ ਸੇਵਾਵਾਂ ਦੇਣ ਲਈ ਪੂਰੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਚਾਨਕ ਤਹਿਸੀਲਾਂ ਅਤੇ ਹੋਰਨਾਂ ਦਫਤਰਾਂ ਦਾ ਦੌਰਾ ਕਰਨ ਦਾ ਮਕਸਦ ਦਫਤਰਾਂ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣਾ ਹੈ ਅਤੇ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਸਮੇਂ-ਸਿਰ ਦਿੱਤੀ ਜਾਣ ਨੂੰ ਯਕੀਨੀ ਬਣਾ ਰਹੀ ਹੈ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਇੰਤਕਾਲ ਦੇ ਪੈਂਡਿੰਗ ਕੇਸਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਖੁਦ ਕਈ ਕੈਂਪਾਂ ਵਿਚ ਜਾ ਰਹੇ ਹਨ ਜਿੱਥੇ ਅਧਿਕਾਰੀਆਂ ਅਤੇ ਆਮ ਲੋਕਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਇੰਤਕਾਲ ਦੇ ਕੇਸਾਂ ਨੂੰ ਮੌਕੇ ’ਤੇ ਹੀ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ। ਫਗਵਾੜਾ ਤਹਿਸੀਲ ਦਫਤਰ ਵਿਖੇ ਲੱਗੇ ਕੈਂਪ ਵਿਚ ਇੰਤਕਾਲ ਦੇ ਲੰਬਿਤ 278 ਕੇਸਾਂ ਨੂੰ ਮੌਕੇ ’ਤੇ ਹੀ ਦਰਜ ਕੀਤਾ ਗਿਆ। ਮਾਲ ਮੰਤਰੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਿਲਾਫ ‘ਜ਼ੀਰੋ ਟਾਲਰੈਂਸ’ ਦੀ ਨੀਤੀ ਤਹਿਤ ਲੋਕਾਂ ਨੂੰ ਹਰ ਸੇਵਾ ਅਤੇ ਸਹੂਲਤ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਮਾਲ ਵਿਭਾਗ ਦੇ ਦਫਤਰਾਂ ਵਿਚ ਉਨ੍ਹਾਂ ਤੋਂ ਕਿਸੇ ਵੀ ਕੰਮ ਬਦਲੇ ਕਿਸੇ ਵੀ ਪੱਧਰ ’ਤੇ ਰਿਸ਼ਵਤ ਮੰਗੀ ਜਾ ਰਹੀ ਹੈ ਤਾਂ ਮੁੱਖ ਮੰਤਰੀ ਹੈਲਪਲਾਈਨ ਨੰਬਰ 81849-00002 ’ਤੇ ਲਿਖਤੀ ਸ਼ਿਕਾਇਤ ਵਟਸਐਪ ਕੀਤੀ ਜਾ ਸਕਦੀ ਹੈ ਅਤੇ ਐਨ.ਆਰ.ਆਈ. ਆਪਣੀ ਸ਼ਿਕਾਇਤ 94641-00168 ਨੰਬਰ ’ਤੇ ਭੇਜ ਸਕਦੇ ਹਨ। ਫਗਵਾੜਾ ਵਿਖੇ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਸਬੰਧੀ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੋਂ ਇਸ ਬਾਰੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਇਸ ਪ੍ਰਾਜੈਕਟ ਵਿਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾ ਕੇ ਮਿੱਥੇ ਸਮੇਂ ਵਿਚ ਮੁਕੰਮਲ ਕਰਵਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ, ਤਹਿਸੀਲਦਾਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਦੀਪ ਸਿੰਘ ਆਦਿ ਮੌਜੂਦ ਸਨ। 
 

Braham-Shankar-Jimpa-News-



TOP HEADLINES


ਲੁਧਿਆਣਾ ਵੱਲੋਂ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ 'ਤੇ ਕਤਾਰਾ
ਲੁਧਿਆਣਾ ਚ ਕਾਂਗਰਸ ਨੂੰ ਝਟਕਾ, ਪਰਵਿੰਦਰ ਸਿੰਘ ਲਾਪਰਾਂ ਨੇ ਪਾਰਟ
ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਮੀਦਵਾਰ ਦੇ ਹੱਕ ਵਿੱਚ ਰੋਡ ਸ
*ਪਿੰਡਾਂ ਦੇ ਬਹੁਤੇ ਲੋਕ ਤਾਂ ਰਵਨੀਤ ਬਿੱਟੂ ਦੀ ਸ਼ਕਲ ਵੀ ਭੁੱਲਗੇ
*ਮੋਹਾਲੀ ਪੁਲਿਸ ਵੱਲੋ ਅੱਤਵਾਦੀ ਹਰਵਿੰਦਰ ਸਿੰਘ ਉੱਰਫ ਰਿੰਦਾ, ਹੈ
*ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਬਜ਼ਰਵਰਾਂ ਨੂੰ ਦੁਆਇਆ ਭਰੋਸਾ; ਸੰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਅਰਵਿੰਦ
ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ
ਉਮੀਦਵਾਰ ਸ਼ੁੱਕਰਵਾਰ ਦੁਪਹਿਰ 12 ਵਜੇ ਤੱਕ ਨਾਮਜ਼ਦਗੀਆਂ ਲੈ ਸਕਦੇ ਹ
- ਇਸ ਵਾਰ, 70 ਪਾਰ - ਲੁਧਿਆਣਾ ਦੱਖਣੀ ਹਲਕੇ 'ਚ ਦੋਪਹੀਆ ਵੋਟਰ ਜ
ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤ
ਇੰਨੋਸੈਂਟ ਹਾਰਟਸ ਸਕੂਲ ਦੇ ਇਨੋਕਿਡਜ਼ ਦੇ ਬੱਚਿਆਂ ਲਈ "ਟੈਡੀਜ਼ ਡ
ਲੋਕ ਸਭਾ ਚੋਣ-2024 ਜਨਰਲ ਆਬਜ਼ਰਵਰ ਦੀ ਮੌਜੂਦਗੀ ’ਚ ਚੋਣ ਅਮਲੇ ਦ
 ਭਾਜਪਾ ਦਾ ਮਾਝੇ ਚ ਅਕਾਲੀ ਦਲ 'ਬਾਦਲ' ਨੂੰ ਵੱਡਾ ਝਟਕਾ,  ਰਵੀਕਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾ
ਸੁਰਜੀਤ ਪਾਤਰ ਨੂੰ ਯਾਦ ਕਰਦਿਆਂ
ਗੋਲਡਨ ਜੁਬਲੀ ਸਮਾਰੋਹ ਨੂੰ ਮਨਾਉਣ ਲਈ ਡਾ.ਕੋਟਨਿਸ ਐਕਯੂਪੰਕਚਰ ਹਸ
​ਪ੍ਰਤਾਪ ਸਿੰਘ ਬਾਜਵਾ ਨੂੰ ਲਾਏ ਰਗੜੇ, 'ਲੋਕ ਮਿਲਣੀ' ਦੌਰਾਨ ਕਾਦ
ਸ਼ਿਰੋਮਣੀ ਅਕਾਲੀ ਦਲ ਤੋਂ ਬਾਦ ਰਵੀਕਰਨ ਸਿੰਘ ਕਾਹਲੋਂ ਭਾਜਪਾ ਵਿਚ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42219975

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us