ਮੁੱਖ ਮੰਤਰੀ ਵੱਲੋਂ ਬਜਟ 2024-25 ਦੀ ਸ਼ਲਾਘਾ; ਸੂਬੇ ਦੇ ਵਿਆਪਕ ਵਿਕਾਸ ਲਈ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਦੱਸਿਆ

Mar5,2024 | Jagrati Lahar Bureau | Chandigarh

ਪਹਿਲੀ ਵਾਰ ਦੋ ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ

⁠2024-25 ਬਜਟ ਨੂੰ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਝਲਕ ਦੱਸਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦੱਸਿਆ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਜ਼ੀਰੋ ਟੈਕਸ’ ਬਜਟ ਵਿੱਚ ਸਾਰੇ ਮੁੱਖ ਖੇਤਰਾਂ ਜਿਵੇਂ ਸਿਹਤ, ਸਿੱਖਿਆ, ਬਿਜਲੀ, ਬੁਨਿਆਦੀ ਢਾਂਚਾ, ਉਦਯੋਗ, ਖੇਡਾਂ, ਸਮਾਜਿਕ ਸੁਰੱਖਿਆ ਅਤੇ ਹੋਰ ਖੇਤਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗਾ ਅਤੇ ਸਮਾਜ ਦੇ ਸਾਰੇ ਵਰਗਾਂ ਖਾਸ ਕਰ ਕੇ ਗਰੀਬ ਤੇ ਪਛੜੇ ਵਰਗਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਦਾ ਬਜਟ ਦੋ ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ 2012-17 ਦੌਰਾਨ 8 ਫ਼ੀਸਦ ਤੇ 2017-22 ਦੌਰਾਨ 6 ਫ਼ੀਸਦ ਦੀ ਮਿਸ਼ਰਤ ਸਾਲਾਨਾ ਵਿਕਾਸ ਦਰ ਦੇ ਮੁਕਾਬਲੇ ਟੈਕਸ ਮਾਲੀਆ 13 ਫ਼ੀਸਦ ਰਿਹਾ, ਜਿਸ ਨਾਲ ਸਪੱਸ਼ਟ ਹੁੰਦਾ ਹੈ ਕਿ ਵਿਚਾਰਾਂ ਦੀ ਸਪੱਸ਼ਟਤਾ ਅਤੇ ਉਨ੍ਹਾਂ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਪ੍ਰਤੀ ਦ੍ਰਿੜਤਾ ਉਤੇ ਹੀ ਕੰਮ ਨੇਪਰੇ ਚੜ੍ਹਨਾ ਨਿਰਭਰ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਇਸ ਮੰਤਵ ਲਈ ਸਰਕਾਰ ਵੱਲੋਂ ਮੁੱਖ ਖੇਤਰਾਂ ਜਿਵੇਂ ਬਿਹਤਰ ਸ਼ਾਸਨ, ਸਿੱਖਿਆ ਤੇ ਸਿਹਤ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ ਵਿੱਤੀ ਵਰ੍ਹੇ 2024-25 ਵਿੱਚ 575 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਮੁਕਤਸਰ ਜ਼ਿਲ੍ਹਿਆਂ ਨੂੰ ਲਾਭ ਪਹੁੰਚਾਉਣ ਲਈ ਲਗਭਗ 1,78,000 ਏਕੜ ਰਕਬੇ ਨੂੰ ਕਵਰ ਕਰਨ ਦੇ ਉਦੇਸ਼ ਨਾਲ ਨਵਾਂ ਮਾਲਵਾ ਨਹਿਰੀ ਪ੍ਰਾਜੈਕਟ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ, ਜਿਸ ਨਾਲ ਜ਼ਮੀਨ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਹਾੜ੍ਹੀ ਸੀਜ਼ਨ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਵਿੱਤੀ ਸਾਲ 2024-25 ਵਿੱਚ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫੀਸਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 100 ਕਰੋੜ ਰੁਪਏ ਸਕੂਲ ਆਫ਼ ਐਮੀਨੈਂਸ ਲਈ ਰੱਖੇ ਗਏ ਹਨ ਜਦਕਿ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਸਕੂਲ ਆਫ਼ ਬ੍ਰਿਲੀਅਨਜ਼ ਅਤੇ ਸਕਿੱਲ ਐਜੂਕੇਸ਼ਨ ਪ੍ਰਦਾਨ ਕਰਨ ਲਈ “ਸਕੂਲ ਆਫ਼ ਅਪਲਾਈਡ ਲਰਨਿੰਗ” ਅਤੇ ਵਿਦਿਆਰਥੀਆਂ ਦੀ ਸਮੁੱਚੇ ਵਿਕਾਸ ਲਈ ਸਕੂਲ ਆਫ਼ ਹੈਪੀਨੈੱਸ ਵਾਸਤੇ 10-10 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਰਥਿਕ ਸੂਝ-ਬੂਝ ਨਾਲ ਤਿਆਰ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ, ਸਰੋਤ ਜੁਟਾ ਕੇ ਮਾਲੀਆ ਵਧਾਉਣ 'ਤੇ ਧਿਆਨ ਕੇਂਦਰਿਤ ਕਰਦਿਆਂ ਵਿੱਤੀ ਘਾਟੇ ਨੂੰ ਘਟਾਉਣ ਦੇ ਨਾਲ-ਨਾਲ ਵਿੱਤੀ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਸਿਖਰਾਂ ਛੂਹੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਮੌਜੂਦਾ ਬਜਟ ਉਦਯੋਗਿਕ ਖੇਤਰ ਦੀ ਸੁਰਜੀਤੀ ਦੇ ਨਾਲ-ਨਾਲ ਸੂਬੇ ਦੀ ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇਕ ਖ਼ਾਕੇ ਵਜੋਂ ਕੰਮ ਕਰੇਗਾ।

ਮੁੱਖ ਮੰਤਰੀ ਨੇ ਮੌਜੂਦਾ ਬਜਟ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਨੇੜਲੇ ਭਵਿੱਖ ਵਿੱਚ ਇਹ ਬਜਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਿਕਾਸ ਅਤੇ ਪ੍ਰਗਤੀ ਦੇ ਨਵੇਂ ਦਿਸਹੱਦੇ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ ਅਤੇ ਇਸ ਦਾ ਉਦੇਸ਼ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਗਰੀਬ ਵਰਗ ਦੇ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਜਟ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪ ਸਰਕਾਰ ਦੀ ਵਿਵਹਾਰਕ ਪਹੁੰਚ ਦਾ ਨਤੀਜਾ ਹੈ।

Punjab-Chief-Minister-Bhagwant-Singh-Mann



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42091347

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us