- Date: 18 Aug, 2019(Sunday)
Time:
 logo

ਸ਼ਬਦ ਗੁਰੂ ਯਾਤਰਾ ਦਮਦਮੀ ਟਕਸਲ ਹੈਡਕੁਆਟਰ ਮਹਿਤਾ ਚੌਕ ਤੋਂ ਅਗਲੇ ਪੜਾਅ ਲਈ ਰਵਾਨਾ।

ਸੰਗਤਾਂ 'ਚ ਭਾਰੀ ਉਤਸ਼ਾਹ, ਦਮਦਮੀ ਟਕਸਾਲ ਮੁਖੀ ਨੇਂ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।

Apr21,2019 | Rahul Soni | AMRITSAR

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦਵਾਰ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਰਾਤ ਠਹਿਰਣ ਉਪਰੰਤ ਅੱਜ ਜੈਕਾਰਿਆਂ ਦੀ ਗੂੰਜ਼ ਨਾਲ ਅਗਲੇ ਪੜਾਅ ਲਈ ਰਵਾਨਾ ਹੋਈ। ਸ਼ਬਦ ਗੁਰੂ ਯਾਤਰਾ ਨੂੰ ਇੱਥੋਂ ਅਗਲੇ ਪੜਾਅ ਲਈ ਰਵਾਨਾ ਕਰਨ ਸਮੇਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ੍ਰੋਮਣੀ ਕਮੇਟੀ ਮੈਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਨਿਭਾਈ । ਸਮੂਹ ਸੰਤਾਂ ਮਹਾਂਪੁਰਸ਼ਾਂ, ਧਾਰਮਿਕ ਸਭਾ ਸੁਸਾਇਟੀਆਂ, ਰਾਸੀ ਆਗੂਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹੋਏ ਫੁਲਾਂ ਦੀ ਵਰਖਾ ਕੀਤੀ ਗਈ। ਗੁਰੂ ਸਾਹਿਬ ਦੀ ਜਨਮ ਸ਼ਤਾਬਦੀ ਸਬੰਧੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੋਮਣੀ ਕਮੇਟੀ ਵਲੋਂ ਜੋ ਕਿ 7 ਜਨਵਰੀ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ ਸ਼ਬਦ ਯਾਤਰਾ ਪੰਜਾਬ ਦੇ ਵੱੱਖ ਵੱਖ ਸ਼ਹਿਰਾਂ 'ਚੋਂ ਗੁਜਰ ਰਹੀ ਹੈ। ਸੰਗਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਸ਼ਸ਼ਤਰਾਂ ਦੇ ਖੁੱਲੇ ਦਰਸ਼ਨ ਦੀਦਾਰੇ ਕਰਕੇ ਜੀਵਨ ਸਫਲਾ ਕਰ ਰਹੀਆਂ ਹਨ। ਸੰਗਤਾਂ ਲਈ ਠੰਡੀਆਂ ਬੋਦਲਾਂ ਅਤੇ ਚਾਹ ਪਕੌੜਿਆਂ ਦਾ ਲੰਗਰ ਅਟੁਟ ਚਲ ਰਿਹਾ ਹੈ। ਇਥੋ ਇਹ ਯਾਤਰਾ ਅੱਡਾ ਨਾਥ ਦੀ ਖੂਹੀ, ਮਤੇਵਾਲ, ਪਿੰਡ ਖਜਾਲਾ, ਡਡੂਆਣਾ, ਨਵਾਂ ਪਿੰਡ, ਜੰਡਿਆਲਾ ਗੁਰੂ ਤੋਂ ਹੁੰਦਾ ਹੋਇਆ ਰਾਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਪੜਾਅ ਕਰੇਗੀ। ਇਸ ਮੌਕੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ, ਸ੍ਰੋਮਣੀ ਕਮੇਟੀ ਮੈਬਰ ਭਗਵੰਤ ਸਿੰਘ ਸਿਆਲਕਾ, ਬਿਕਰਮਜੀਤ ਸਿੰਘ ਕੋਟਲਾ, ਬਾਬਾ ਅਜੀਤ ਸਿੰਘ , ਭਾਈ ਜਰਨੈਲ ਸਿੰਘ, ਭਾਈ ਬੋਹੜ ਸਿੰਘ, ਪ੍ਰੋ: ਸਰਚਾਂਦ ਸਿੰਘ, ਸਰਪੰਚ ਕਸ਼ਮੀਰ ਸਿੰਘ ਕਾਲਾ ਮਹਿਤਾ, ਮੰਗਲ ਸਿੰਘ ਬਟਾਲਾ, ਹੈਪੀ ਮਹਿਤਾ, ਇੰਚਾਰਜ ਬਲਵਿੰਦਰ ਸਿੰਘ ਸੰਧੂ, ਸੁਪਰਵਾਈਜਰ ਨਰਿੰਦਰ ਸਿੰਘ, ਮੈਨੇਜਰ ਬਲਜੀਤ ਸਿੰਘ ਤਲਵੰਡੀ ਰਾਮਾ, ਜਸਬੀਰ ਸਿੰਘ, ਰਾਜਬੀਰ ਸਿੰਘ ਉਦੋਨੰਗਲ, ਜਤਿੰਦਰ ਸਿੰਘ ਲਧਾਮੰਡਾ, ਹਰਸ਼ਦੀਪ ਸਿੰਘ ਰੰਧਾਵਾ, ਮੈਨੇਜਰ ਲਖਵਿੰਦਰ ਸਿੰਘ ਸੋਨਾ, ਅਵਤਾਰ ਸਿੰਘ ਬੁਟਰ, ਪਿੰਸੀਪਲ ਗੁਰਦੀਪ ਸਿੰਘ, ਗੁਰਬਿੰਦਰ ਸਿੰਘ ਪਡਾ ਸਮੇਤ ਭਾਰੀ ਗਿਣਤੀ 'ਚ ਸੰਗਤਾਂ ਮੌਜੂਦ ਸਨ ।

ਸੰਗਤਾਂ 'ਚ ਭਾਰੀ ਉਤਸ਼ਾਹ, ਦਮਦਮੀ ਟਕਸਾਲ ਮੁਖੀ ਨੇਂ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। 28


ਸੰਗਤਾਂ 'ਚ ਭਾਰੀ ਉਤਸ਼ਾਹ, ਦਮਦਮੀ ਟਕਸਾਲ ਮੁਖੀ ਨੇਂ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਸ਼ਬਦ ਗੁਰੂ ਯਾਤਰਾ ਦਮਦਮੀ ਟਕਸਲ ਹੈਡਕੁਆਟਰ ਮਹਿਤਾ ਚੌਕ ਤੋਂ ਅ

Comments


-->

About Us


Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS :

Address


Jagrati Lahar
Jalandhar Bypass Chowk, G T Road (West), Ludhiana - 141008
Mobile: +91 98154 82954 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com