ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਦਾ ਫੈਸਲਾ • ਮਾਲ ਵਿਭਾਗ ਵੱਲੋਂ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਹਦਾਇਤਾਂ ਜਾਰੀ

Jun15,2022 | Balraj Khanna | Chandigarh

 
• ਹੁਣ ਨਾਗਰਿਕ ਆਨਲਾਈਨ ਪੋਰਟਲ ਰਾਹੀਂ ਜਾਇਦਾਦ ਦੇ ਕਬਜ਼ੇ ਸਬੰਧੀ ਸੇਵਾਵਾਂ ਲੈ ਸਕਣਗੇ
 
ਪਲਾਟਾਂ ਦੀ ਰਜਿਸਟ੍ਰੇਸ਼ਨ ਨੂੰ ਸੁਚਾਰੂ ਬਣਾਉਣ ਅਤੇ ਜਾਇਦਾਦ ਨਾਲ ਸਬੰਧਤ ਧੋਖਾਧੜੀ ਤੋਂ ਲੋਕਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਬ-ਰਜਿਸਟਰਾਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ।
 
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਖੇਤਰ ਦੇ ਵੇਰਵਿਆਂ, ਖਸਰਾ ਨੰਬਰਾਂ ਅਤੇ ਪ੍ਰਵਾਨਿਤ ਲੇਅ-ਆਊਟ ਯੋਜਨਾ ਦੇ ਨਾਲ-ਨਾਲ ਲਾਇਸੰਸਸ਼ੁਦਾ/ਅਧਿਕਾਰਤ ਕਾਲੋਨੀਆਂ/ਸਕੀਮਾਂ ਦੀਆਂ ਸੂਚੀਆਂ ਪ੍ਰਕਾਸ਼ਿਤ ਕਰਨ ਤਾਂ ਜੋ ਅਜਿਹਾ ਖੇਤਰ ਸਪੱਸ਼ਟ ਤੌਰ ਤੇ ਪਰਿਭਾਸ਼ਿਤ ਕੀਤਾ ਜਾ ਸਕੇ ਜਿੱਥੇ ਸੇਲ ਡੀਡ ਜਾਂ ਅਧਿਕਾਰਾਂ ਦੇ ਤਬਾਦਲੇ ਨਾਲ ਸਬੰਧਤ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਲੋੜ ਨਹੀਂ ਹੈ। ਇਹ ਸੂਚੀਆਂ ਸਾਰੇ ਸਬ ਰਜਿਸਟਰਾਰਾਂ ਕੋਲ ਉਪਲਬਧ ਹੋਣਗੀਆਂ ਅਤੇ ਉਹ ਮਾਲ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਾਲੋਨੀਆਂ ਦੀ ਸਥਿਤੀ ਦੀ ਜਾਂਚ ਕਰਨ ਤੋਂ ਬਾਅਦ ਸੇਲ ਡੀਡਜ਼ ਨੂੰ ਰਜਿਸਟਰ ਕਰਨਗੇ।
 
ਇਹ ਫੈਸਲਾ ਮੁੱਖ ਮੰਤਰੀ ਵੱਲੋਂ ਆਨਲਾਈਨ ਪੋਰਟਲ "https://grcs.punjab.gov.in" ਦੀ ਸ਼ੁਰੂਆਤ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ ਜਿਸ ਵਿੱਚ ਨਾਗਰਿਕ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਹ ਵਿਲੱਖਣ ਆਨਲਾਈਨ ਪੋਰਟਲ ਜਾਇਦਾਦ ਦੇ ਕਬਜ਼ੇ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਾਲ-ਨਾਲ ਸੁਚੱਜੇ ਢੰਗ ਨਾਲ ਜਾਇਦਾਦ ਦੇ ਕਬਜ਼ੇ ਸਬੰਧੀ ਸੇਵਾਵਾਂ ਪ੍ਰਦਾਨ ਕਰੇਗਾ।
 
ਇਸ ਤੋਂ ਪਹਿਲਾਂ ਸਰਕਾਰ ਵੱਲੋਂ ਕੋਈ ਸਪੱਸ਼ਟ ਹਦਾਇਤਾਂ ਨਹੀਂ ਦਿੱਤੀਆਂ ਗਈਆਂ ਸਨ, ਜਿਸ ਕਾਰਨ ਸ਼ਹਿਰਾਂ ਦੇ ਬਾਹਰਵਾਰ ਇਹ ਨਾਜਾਇਜ਼ ਕਾਲੋਨੀਆਂ ਹੋਂਦ ਵਿੱਚ ਆਈਆਂ। ਜਾਣਕਾਰੀ ਅਨੁਸਾਰ ਪਿਛਲੇ 5 ਸਾਲਾਂ ਵਿੱਚ 15 ਹਜ਼ਾਰ ਤੋਂ ਵੱਧ ਕਲੋਨੀਆਂ ਦੀ ਉਸਾਰੀ ਹੋਈ ਹੈ। 
 
ਪੰਜਾਬ ਦੇ ਨਾਗਰਿਕਾਂ ਨੂੰ ਇਨ੍ਹਾਂ ਗ਼ੈਰ-ਕਾਨੂੰਨੀ/ਅਣ-ਅਧਿਕਾਰਤ ਕਾਲੋਨੀਆਂ ਵਿੱਚ ਜਾਇਦਾਦਾਂ ਦਾ ਕਬਜ਼ਾ ਲੈਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿੱਥੇ ਜਾਂ ਤਾਂ ਸਬੰਧਤ ਡਿਵੈਲਪਰਾਂ/ਕਾਲੋਨਾਈਜ਼ਰਾਂ/ਅਥਾਰਟੀਜ਼ ਵੱਲੋਂ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਚੁੱਕੇ ਸਨ ਜਾਂ ਡੀਡਜ਼ ਰਜਿਸਟਰਡ ਹੋ ਗਈਆਂ ਸਨ ਪਰ ਉਹ ਕਿਸੇ ਨਾ ਕਿਸੇ ਕਾਰਨ ਕਰਕੇ ਜਾਇਦਾਦ ਦਾ ਕਬਜ਼ਾ ਨਹੀਂ ਲੈ ਪਾ ਰਹੇ ਸਨ।
 
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਗ਼ੈਰ-ਕਾਨੂੰਨੀ ਕਾਲੋਨੀਆਂ ਨਾ ਸਿਰਫ ਸੂਬੇ ਦੇ ਬੇਢੰਗੇ ਸ਼ਹਿਰੀਕਰਨ ਦਾ ਕਾਰਨ ਬਣ ਰਹੀਆਂ ਹਨ, ਸਗੋਂ ਆਮ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਕਾਰਨ ਵੀ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਲਾਟਾਂ ਦੀ ਖ਼ਰੀਦ ਕਰਨ ਲਈ ਲੋਕਾਂ ਨੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਲਗਾ ਦਿੱਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਗ਼ੈਰ-ਕਾਨੂੰਨੀ ਕਾਲੋਨੀਆਂ ਵਿੱਚ ਕਬਜ਼ਾ ਤੱਕ ਨਹੀਂ ਮਿਲਦਾ ਕਿਉਂਕਿ ਕਾਲੋਨਾਈਜ਼ਰ ਇਨ੍ਹਾਂ ਕਾਲੋਨੀਆਂ ਵਿੱਚ ਰਸਤੇ ਵੀ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਵਿੱਚ ਜਲ ਸਪਲਾਈ, ਸੀਵਰੇਜ, ਬਿਜਲੀ ਆਦਿ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਵੀ ਘਾਟ ਹੈ।
 
ਮੰਤਰੀ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣ ਦਾ ਫੈਸਲਾ ਕੀਤਾ ਹੈ ਅਤੇ ਇਸ ਸਬੰਧੀ ਇਹ ਦੋ ਵੱਡੇ ਫੈਸਲੇ ਲਏ ਗਏ ਹਨ।
 
ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਪੋਰਟਲ ਤੇ ਪ੍ਰਾਪਤ ਅਰਜ਼ੀਆਂ ਦੀ ਪੜਚੋਲ ਕਰਨ ਅਤੇ ਲੋੜ ਅਨੁਸਾਰ ਅਰਜ਼ੀਆਂ ਤੇ ਕਾਰਵਾਈ ਲਈ ਇੱਕ ਸਮਰਪਿਤ ਸੈੱਲ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਅਰਜ਼ੀ ਦੀ ਸਥਿਤੀ ਪੋਰਟਲ ਤੇ ਅਪਡੇਟ ਕੀਤੀ ਜਾਵੇਗੀ ਅਤੇ ਸਬੰਧਤ ਵਿਅਕਤੀ ਸਥਿਤੀ ਜਾਣਨ ਲਈ ਪੋਰਟਲ ਤੇ ਆਪਣੀ ਅਰਜ਼ੀ ਨੂੰ ਟਰੈਕ ਵੀ ਕਰ ਸਕਦਾ ਹੈ।

Mann-govt-decides-to-take-head-on-the-illegal-colonies-in-punjab



TOP HEADLINES


ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ
ਪੰਜਾਬ ਦੀ ਜੰਮਪਲ *ਦਸਤਾਰਧਾਰੀ ਸਿੱਖ ਬੱਚੀ ਨੇ ਕੋਲੰਬੀਆ ਯੂਨੀਵਰਸ
-ਲੋਕ ਸਭਾ ਚੋਣਾਂ-2024- ਅਦਾਰਸ ਚੋਣ ਜਾਬਦੇ ਸਬੰਧੀ ਹੁਣ ਤੱਕ ਪ੍ਰ
ਲੋਕ ਸਭਾ ਚੋਣਾਂ: 2024 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ
ਲੁਧਿਆਣਾ ਵੱਲੋਂ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ 'ਤੇ ਕਤਾਰਾ
ਲੁਧਿਆਣਾ ਚ ਕਾਂਗਰਸ ਨੂੰ ਝਟਕਾ, ਪਰਵਿੰਦਰ ਸਿੰਘ ਲਾਪਰਾਂ ਨੇ ਪਾਰਟ
ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਮੀਦਵਾਰ ਦੇ ਹੱਕ ਵਿੱਚ ਰੋਡ ਸ
*ਪਿੰਡਾਂ ਦੇ ਬਹੁਤੇ ਲੋਕ ਤਾਂ ਰਵਨੀਤ ਬਿੱਟੂ ਦੀ ਸ਼ਕਲ ਵੀ ਭੁੱਲਗੇ
*ਮੋਹਾਲੀ ਪੁਲਿਸ ਵੱਲੋ ਅੱਤਵਾਦੀ ਹਰਵਿੰਦਰ ਸਿੰਘ ਉੱਰਫ ਰਿੰਦਾ, ਹੈ
*ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਬਜ਼ਰਵਰਾਂ ਨੂੰ ਦੁਆਇਆ ਭਰੋਸਾ; ਸੰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਅਰਵਿੰਦ
ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ
ਉਮੀਦਵਾਰ ਸ਼ੁੱਕਰਵਾਰ ਦੁਪਹਿਰ 12 ਵਜੇ ਤੱਕ ਨਾਮਜ਼ਦਗੀਆਂ ਲੈ ਸਕਦੇ ਹ
- ਇਸ ਵਾਰ, 70 ਪਾਰ - ਲੁਧਿਆਣਾ ਦੱਖਣੀ ਹਲਕੇ 'ਚ ਦੋਪਹੀਆ ਵੋਟਰ ਜ
ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤ
ਇੰਨੋਸੈਂਟ ਹਾਰਟਸ ਸਕੂਲ ਦੇ ਇਨੋਕਿਡਜ਼ ਦੇ ਬੱਚਿਆਂ ਲਈ "ਟੈਡੀਜ਼ ਡ
ਲੋਕ ਸਭਾ ਚੋਣ-2024 ਜਨਰਲ ਆਬਜ਼ਰਵਰ ਦੀ ਮੌਜੂਦਗੀ ’ਚ ਚੋਣ ਅਮਲੇ ਦ
 ਭਾਜਪਾ ਦਾ ਮਾਝੇ ਚ ਅਕਾਲੀ ਦਲ 'ਬਾਦਲ' ਨੂੰ ਵੱਡਾ ਝਟਕਾ,  ਰਵੀਕਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42229561

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us