ਡੀਜੀਪੀ ਵੱਲੋਂ ਸੜਕ ਹਾਦਸਿਆਂ ਅਤੇ ਟ੍ਰੈਫਿਕ-2021 'ਤੇ ਸਾਲਾਨਾ ਰਿਪੋਰਟ ਜਾਰੀ

Dec19,2022 | Balraj Khanna | Chandigarh

ਕਿਤਾਬ ਵਿੱਚ ਸੂਬੇ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਕੀਤਾ ਗਿਆ ਹੈ ਵਿਸ਼ਲੇਸ਼ਣ
ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਸਥਿਤ ਆਪਣੇ ਦਫ਼ਤਰ ਵਿਖੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” ‘ਤੇ ਸਾਲਾਨਾ ਰਿਪੋਰਟ ਜਾਰੀ ਕੀਤੀ। ਇਹ ਕਿਤਾਬ  ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਅਤੇ ਪੰਜਾਬ ਦੇ ਟਰੈਫਿਕ ਸਲਾਹਕਾਰ ਡਾਕਟਰ ਨਵਦੀਪ ਅਸੀਜਾ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਿਤਾਬ ਪੰਜਾਬ ਪੁਲਿਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਸੇਫ਼ ਸੁਸਾਇਟੀ ਦੇ ਸਹਿਯੋਗ ਨਾਲ ਕੀਤੀ ਗਈ ਪਹਿਲ ਹੈ। ਇਸ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਨੂੰ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਇਸ ਤੋਂ ਇਲਾਵਾ ਇਹ ਸੜਕ ਸੁਰੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਲਈ ਵੀ ਰੈਫਰੈਂਸ ਮਟੀਰੀਅਲ ਵਜੋਂ ਮਹੱਤਵਪੂਰਨ ਸਾਬਤ ਹੋਵੇਗੀ।
ਡੀ.ਜੀ.ਪੀ ਨੇ ਪੰਜਾਬ ਪੁਲਿਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਅਤੇ ਸੇਫ ਸੋਸਾਇਟੀ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।

Dgp-Punjab-Gaurav-Yadav-Launches-Annual-Report-On-Road-Accidents-And-Traffic-2021



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ
ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ -ਪ੍ਰਦੇਸ਼ ਕਾਂਗਰਸ ਪ੍ਰਧਾਨ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਸ਼੍ਰੋਮਣੀ
ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂ
ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾ
ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ ਕੀਤੀ ਲੱਖਾਂ ਰੁਪਏ ਦੀ ਚੋਰੀ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਦੋ ਰੋਜ਼ਾ ਪੰਜਾਬੀ ਭਾਸ਼ਾ ਕ
ਅਕਾਲੀ ਦਲ ਦੇ ਨੇਤਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁ
ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧ
 ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ
ਦਿੱਲੀ ਦੀ ਸਿੱਖ ਸਿਆਸਤ ਚ ਹਲਚਲ, Dsgmc ਦੇ 7 ਮੇਂਬਰ ਭਾਜਪਾ ਵਿੱ
ਹੁਣ ਘਰ ਬੈਠੇ ਵੀ ਵੋਟ ਕਰ ਸਕਦੇ ਹਨ ਇਹ ਮਤਦਾਤਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42082391

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us