ਕਿਸਾਨਾ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਚਾਰ ਦਿਨਾਂ ਤੋਂ ਬਠਿੰਡਾ ਡਿਪਟੀ ਦਫਤਰ ਅੱਗੇ ਧਰਨਾ

Apr7,2024 | Parvinder Jit Singh | Bathinda

ਬਠਿੰਡਾ (ਪਰਵਿੰਦਰ ਜੀਤ ਸਿੰਘ) ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਚਾਰ ਦਿਨਾਂ ਤੋਂ ਬਠਿੰਡਾ ਡਿਪਟੀ ਦਫਤਰ ਅੱਗੇ ਧਰਨਾ ਲਾਈ ਬੈਠੇ ਹਨ ਅਤੇ ਬਦਲਾਅ ਦਾ ਨਾਅਰਾ ਦੇ ਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਸੰਘਰਸ਼ਸ਼ੀਲ ਲੋਕ ਆਪਣੀਆਂ ਹੱਕੀ ਮੰਗਾਂ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਹਨਾਂ ਦੀ ਲਗਾਤਾਰ ਅਣਸੁਣੀ ਕੀਤੀ ਜਾ ਰਹੀ ਹੈ ਅਤੇ ਲਾਠੀ ਚਾਰਜ ਵੀ ਕੀਤੇ ਗਏ ਹਨ ਪਰ ਆਮ ਆਦਮੀ ਪਾਰਟੀ ਖੁਦ ਅੱਜ ਧਰਨੇ ਲਾ ਰਹੀ ਹੈ । ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕੀਤਾ । ਜਥੇਬੰਦੀ ਵੱਲੋਂ ਗੜੇਮਾਰੀ ਅਤੇ ਤੂਫਾਨ ਕਾਰਨ ਹੋਏ ਨੁਕਸਾਨ , ਬਿਮਾਰੀ ਕਾਰਨ ਪਸ਼ੂਆਂ ਦੇ ਨੁਕਸਾਨ ,ਗੈਸ ਪਾਈਪ ਲਾਈਨ ਦੇ ਮੁਆਵਜੇ ਅਤੇ ਹੋਰ ਮੰਗਾਂ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਹੈ। ਜ਼ਿਲਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ, ਜਿਲਾ ਆਗੂ ਜਗਦੇਵ ਸਿੰਘ ਜੋਗੇਵਾਲਾ ਅਤੇ ਔਰਤ ਜਥੇਬੰਦੀ ਦੇ ਆਗੂ ਮਾਲਣ ਕੌਰ ਕੋਠਾ ਗੁਰੂ ਨੇ ਕਿਹਾ ਕਿ ਧਰਨੇ ਦੀਆਂ ਮੰਗਾਂ ਸਬੰਧੀ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਅਤੇ ਮੀਤ ਹੇਅਰ ਅਤੇ ਤਲਵੰਡੀ ਸਾਬੋ ਤੇ ਮੌੜ ਹਲਕੇ ਤੋਂ ਐਮਐਲਏ ਦੇ ਧਿਆਨ ਚ ਲਿਆਂਦਾ ਜਾ ਚੁੱਕਿਆ ਹੈ ਪਰ ਕਿਸਾਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਚੁੱਪ ਧਾਰੀ ਹੋਈ ਹੈ । ਉਹਨਾਂ ਕਿਹਾ ਕਿ ਕਿਸਾਨੀ ਮੰਗਾਂ ਤੋਂ ਟਾਲਾ ਵੱਟਣ ਦਾ ਖਮਿਆਜਾ ਆਮ ਆਦਮੀ ਦੀ ਪਾਰਟੀ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਭੁਗਤਣਾ ਪਵੇਗਾ। ਬਲਾਕ ਸੰਗਤ ਦੇ ਪ੍ਰਧਾਨ ਕੁਲਵੰਤ ਸ਼ਰਮਾ ਰਾਇਕੇ ਕਲਾਂ ਨੇ ਕਿਹਾ ਕਿ ਪਿਛਲੇ ਦਿਨੀ ਗੜੇਮਾਰੀ ਤੇ ਭਾਰੀ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ, ਸਬਜ਼ੀਆਂ ਅਤੇ ਪਸ਼ੂਆਂ ਦੇ ਸੈੱਡਾਂ ਦਾ ਭਾਰੀ ਨੁਕਸਾਨ ਹੋ ਗਿਆ ਸੀ ਜਿਸ ਦੇ ਮੁਆਵਜੇ ਸਬੰਧੀ ਪੰਜ ਮਾਰਚ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾ ਚੁੱਕਾ ਹੈ। ਪਰ ਜਿਲਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਭਿਆਨਕ ਬਿਮਾਰੀ ਕਾਰਨ ਰਾਏ ਕੇ ਕਲਾ,ਆਕਲੀਆ ਕਲਾਂ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੇ ਪਸ਼ੂਧਨ ਦਾ ਵੱਡਾ ਨੁਕਸਾਨ ਹੋ ਗਿਆ ਹੈ ਜਿਸ ਸਬੰਧੀ ਖੇਤੀਬਾੜੀ ਮੰਤਰੀ ਅਤੇ ਡਾਕਟਰਾਂ ਦੀਆਂ ਟੀਮਾਂ ਨੇ ਵੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਟੇਲਾਂ ਤੇ ਵੱਡੀ ਸਮੱਸਿਆ ਹੈ ਜੋ ਹੱਲ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਸਲਾ ਵੀ ਐਮਐਲਏ ਤੇ ਖੇਤੀਬਾੜੀ ਮੰਤਰੀ ਦੇ ਲਗਾਤਾਰ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ । ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਆਉਂਦੇ ਦਿਨਾਂ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਲਈ ਤਿਆਰ ਰਹੇ। ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਨਾਲ ਗੈਸ ਪਾਈਪ ਲਾਈਨ ਦੇ ਮੁਆਵਜੇ ਸਬੰਧੀ ਤੈਅ ਕੀਤੀਆਂ ਹੋਈਆਂ ਮੀਟਿੰਗਾਂ ਨਾ ਕਰਨ ਅਤੇ ਇਸ ਸਬੰਧੀ ਹੋਏ ਲਿਖਤੀ ਸਮਝੌਤੇ ਨੂੰ ਲਾਗੂ ਕਰਨ ਦਾ ਮੁੱਦਾ ਵੀ ਵਿਸ਼ੇਸ਼ ਬਣਿਆ ਹੋਇਆ ਹੈ । ਸਟੇਜ ਦਾ ਸੰਚਾਲਨ ਗੁਲਾਬ ਸਿੰਘ ਜਿਉਂਦ ਨੇ ਕੀਤਾ। ਲੋਕ ਪੱਖੀ ਗੀਤਕਾਰ ਹਰਬੰਸ ਘਣੀਆਂ ਤੇ ਨਿਰਮਲ ਸਿੰਘ ਸਿਵੀਆਂ ਨੇ ਗੀਤ ਪੇਸ਼ ਕੀਤੇ।

Punjab-Farmers-Staged-Dharna-Protest-In-Front-Of-Dc-Offices



TOP HEADLINES


ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋ
50 ਘੰਟਿਆਂ ਬਾਦ ਡੁੱਬੇ ਲਾਪਤਾ ਬੱਚੇ ਦੀ ਲਾਸ਼ ਬਰਾਮਦ 
ਅਟਾਰੀ ਬਾਰਡਰ ਰਾਹੀਂ ਯੂ. ਏ. ਈ. ਨਾਲ ਵਪਾਰ ਕਰਾਂਗੇ ਜਿਸ ਨੂੰ ਪਾ
ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣ
ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਕਲ ਸੋਮਵਾਰ ਨੂੰ ਭਰਨਗੇ ਨਾਮ ਨ
ਪੰਜਾਬ ਦੀਆਂ ਸਾਰੀਆਂ ਸੀਟਾਂ ਜਿਤਾਓ ਤਾਂ ਕਿ ਫਿਰ ਤੋਂ ਸੈਂਟਰ ਦੀਆ
ਜਨਰਲ ਤੇ ਪੁਲਿਸ ਅਬਜ਼ਰਵਰ ਭਲਕੇ ਲੁਧਿਆਣਾ ਪੁੱਜਣਗੇ
- ਲੋਕ ਸਭਾ ਚੋਣਾਂ 2024 – ਉਮੀਦਵਾਰ ਦਾ ਵੇਰਵਾ ਕਿਸੇ ਖੁੱਲ੍ਹੀ
ਚੰਡੀਗੜ੍ਹ 'ਚ ਬਦਲੇ ਟ੍ਰੈਫਿਕ ਰੂਲ, ਨਿਯਮ ਤੋੜਨ ਤੇ ਲਗਾਉਣੀਆਂ ਪੈ
- ਲੋਕ ਸਭਾ ਚੋਣਾਂ 2024 - ਵੋਟ ਪਾਉਣ ਤੋਂ ਪਹਿਲਾਂ ਆਪਣੇ ਉਮੀਦਵਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦ
ਡਾ: ਇੰਦਰਜੀਤ ਸਿੰਘ ਨੇ ਭਾਰਤ ਵਿੱਚ ਚੀਨ ਦੇ ਨਵੇਂ ਰਾਜਦੂਤ ਵਜੋਂ
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਅਹਿਮ ਪ੍ਰੈੱਸ ਕਾਨਫ
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ 371 ਬੈਂਚਾਂ ਨੇ ਕ
*ਡਾ. ਸੁਰਜੀਤ ਪਾਤਰ ਦਾ 13 ਮਈ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕ
ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂ
 ਭਾਜਪਾ ਖ਼ਿਲਾਫ਼ ਆਪ ਤੇ ਕਾਂਗਰਸ ਚ ਸੈਟਿੰਗ, ਕਿਸਾਨ ਅੰਦੋਲਨ ਓਹਲ
*ਝੂਠੀਆਂ ਗਰੰਟੀਆਂ ਦਾ ਜਵਾਬ ਸੂਬੇ ਦੇ ਲੋਕ ਆਪ ਉਮੀਦਵਾਰਾਂ ਦੀਆਂ
*ਤਿੰਨੋਂ ਬਾਹਰੀ ਪਾਰਟੀ ਦੀਆਂ ਕਰਤੂਤਾਂ ਦਾ ਸੰਤਾਪ ਭੋਗ ਰਿਹਾ ਪੰਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42182833

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us